latest news Punjab

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਮੁੜ ਖਾਰਿਜ, ਪੰਜਾਬ ਸਰਕਾਰ ਨੇ ਕੌਮੀ ਸੁਰੱਖਿਆ ਲਈ ਦੱਸਿਆ ਖਤਰਾ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਮੁੜ ਖਾਰਿਜ, ਪੰਜਾਬ ਸਰਕਾਰ ਨੇ ਕੌਮੀ ਸੁਰੱਖਿਆ ਲਈ ਦੱਸਿਆ ਖਤਰਾ
  • PublishedDecember 11, 2025

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਿਹਾ ਕਿ ਖਡੂਰ ਸਾਹਿਬ ਦਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਲਈ ਖਤਰਾ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਅਨੁਪਮ ਗੁਪਤਾ ਅਦਾਲਤ ਵਿੱਚ ਪੇਸ਼ ਹੋਏ।

ਅਦਾਲਤ ਨੂੰ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੋ ਦਰਜਨ ਤੋਂ ਵੱਧ ਜਣਿਆਂ ਦੀ ਹੱਤਿਆ ਦੀ ਸਾਜ਼ਿਸ਼ ਰਚ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ’ਤੇ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਪੁੱਛਿਆ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿਚ ਕਿਹੜੇ ਮੁੱਦੇ ਚੁੱਕੇਗਾ ਤੇ ਕੀ ਇਸ ਲਈ ਉਸ ਨੇ ਤਿਆਰੀ ਕੀਤੀ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਦੀ ਇਸ ਬਾਰੇ ਸੰਸਦ ਮੈਂਬਰ ਨਾਲ ਕੋਈ ਗੱਲਬਾਤ ਨਹੀਂ ਹੋਈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਖ਼ਲ ਕੀਤੀ ਸੀ।