latest news Punjab

ਚੰਡੀਗੜ੍ਹ ਵਿਚ ਸੀਜ਼ਨ ਦੀ ਪਹਿਲੀ ਧੁੰਦ, ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ ਵਿਚ ਸੀਜ਼ਨ ਦੀ ਪਹਿਲੀ ਧੁੰਦ, ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ
  • PublishedDecember 17, 2025

ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ, ਮੁਹਾਲੀ, ਅੰਮ੍ਰਿਤਸਰ ਸਣੇ ਪੰਜਾਬ ਦੇ ਕਈ ਹਿੱਸਿਆਂ ਅਤੇ ਪੰਚਕੂਲਾ ਵਿੱਚ ਹਲਕੀ ਧੁੰਦ ਪੈਣ ਦੀਆਂ ਰਿਪੋਰਟਾਂ ਹਨ। ਜਲੰਧਰ ਅਤੇ ਲੁਧਿਆਣਾ ਵਿੱਚ ਬੁੱਧਵਾਰ ਸਵੇਰੇ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਪਈ।

ਮੌਸਮ ਵਿਭਾਗ ਮੁਤਾਬਕ 20 ਦਸੰਬਰ ਨੂੰ ਮੀਂਹ ਪੈਣ ਤੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ।

ਘੱਟ ਦਿਸਣ ਹੱਦ ਅਤੇ ਵਧਦੇ ਹਾਦਸਿਆਂ ਦੇ ਜੋਖ਼ਮਾਂ ਦੇ ਮੱਦੇਨਜ਼ਰ ਯਾਤਰੀਆਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।