ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ TMC ਸੰਸਦ ਮੈਂਬਰ ਵੱਲੋਂ ਸਿਰ ਨੰਗਾ ਰੱਖ ਕੇ ‘ਮੂਲ ਮੰਤਰ’ ਦਾ ਜਾਪ ਕਰਨ ‘ਤੇ ਇਤਰਾਜ਼ ਜਤਾਇਆ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਪੱਛਮੀ ਬੰਗਾਲ ਦੀ ਟੀ ਐੱਮ ਸੀ ਸੰਸਦ ਮੈਂਬਰ ਸਯੋਨੀ ਘੋਸ਼ ਨਾਲ ਜੁੜੀ ਇੱਕ ਕਥਿਤ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਨੇ ਕਥਿਤ ਤੌਰ ‘ਤੇ ਹਾਲ ਹੀ ਵਿੱਚ ਇੱਕ ਚੋਣ ਰੈਲੀ ਦੌਰਾਨ ਸਿਰ ਨੰਗਾ ਰੱਖ ਕੇ ‘ਮੂਲ ਮੰਤਰ’ ਦਾ ਜਾਪ ਕੀਤਾ ਸੀ।
ਇੱਕ ਪੱਤਰ ਰਾਹੀਂ ਜਥੇਦਾਰ ਨੇ ਸੰਸਦ ਮੈਂਬਰ ਨੂੰ ਸਿੱਖ ਧਾਰਮਿਕ ਰਹਿਤ ਮਰਿਆਦਾ ਅਤੇ ਪਰੰਪਰਾਵਾਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਗੁਰਬਾਣੀ ਦਾ ਸਤਿਕਾਰ ਕਰਨਾ ਸ਼ਲਾਘਾਯੋਗ ਹੈ, ਪਰ ਇਸ ਦੇ ਜਾਪ ਦੌਰਾਨ ਸਿਰ ਢੱਕਣ ਸਮੇਤ ਸਿੱਖ ਮਰਿਅਦਾ ਦੀ ਪਾਲਣਾ ਕਰਨੀ ਲਾਜ਼ਮੀ ਹੈ।
ਉਨ੍ਹਾਂ ਨੇ ਸੰਸਦ ਮੈਂਬਰ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
ਜ਼ਿਕਰਯੋਗ ਹੈ ਕਿ ਸਯੋਨੀ ਘੋਸ਼ ਮੌਜੂਦਾ ਸਮੇਂ ਪੱਛਮੀ ਬੰਗਾਲ ਦੀ ਜਾਦਵਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਉਹ ਤ੍ਰਿਣਮੂਲ ਯੁਵਾ ਕਾਂਗਰਸ ਦੀ ਪ੍ਰਧਾਨ ਵੀ ਰਹਿ ਚੁੱਕੇ ਹਨ। ਸਿਆਸਤ ਵਿੱਚ ਪੈਰ ਰੱਖਣ ਤੋਂ ਪਹਿਲਾਂ ਉਹ ਬੰਗਾਲੀ ਸਿਨੇਮਾ ਅਤੇ ਟੈਲੀਵਿਜ਼ਨ ਦੀ ਇੱਕ ਜਾਣੀ-ਪਛਾਣੀ ਅਦਾਕਾਰਾ ਸਨ।