India latest news

ਦਿੱਲੀ ਵਿੱਚ ਘੱਟ ਨਾ ਹੋਇਆ ਪ੍ਰਦੂਸ਼ਣ; ਸਿਰਸਾ ਨੇ ਮੁਆਫ਼ੀ ਮੰਗੀ

ਦਿੱਲੀ ਵਿੱਚ ਘੱਟ ਨਾ ਹੋਇਆ ਪ੍ਰਦੂਸ਼ਣ; ਸਿਰਸਾ ਨੇ ਮੁਆਫ਼ੀ ਮੰਗੀ
  • PublishedDecember 16, 2025

ਦਿੱਲੀ ਵਿਚ ਪ੍ਰਦੂਸ਼ਣ ਘੱਟ ਨਹੀਂ ਹੋ ਰਿਹਾ। ਇਨ੍ਹਾਂ ਦਿਨਾਂ ਵਿਚ ਪ੍ਰਦੂਸ਼ਣ ਦਾ ਪੱਧਰ 500 ਦੇ ਕਰੀਬ ਦਰਜ ਕੀਤਾ ਗਿਆ ਹੈ। ਦਿੱਲੀ ਸਰਕਾਰ ਨੇ ਇਸ ਨੂੰ ਘਟਾਉਣ ਲਈ ਕਈ ਯਤਨ ਕੀਤੇ ਪਰ ਇਹ ਸਰਕਾਰ ਪ੍ਰਦੂਸ਼ਣ ਘਟਾਉਣ ਵਿਚ ਨਾਕਾਮ ਸਿੱਧ ਹੋਈ ਹੈ ਜਿਸ ਤੋਂ ਬਾਅਦ ਅੱਜ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਕਿਸੇ ਵੀ ਚੁਣੀ ਹੋਈ ਸਰਕਾਰ ਲਈ ਸਿਰਫ਼ 9-10 ਮਹੀਨਿਆਂ ਵਿਚ ਹਵਾ ਗੁਣਵੱਤਾ ਸੂਚਕ ਅੰਕ ਨੂੰ ਘਟਾਉਣਾ ਅਸੰਭਵ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਪਹਿਲਾਂ ਆਈਆਂ ਸਰਕਾਰ ਪ੍ਰਦੂਸ਼ਣ ਘਟਾਉਣ ਲਈ ਗੰਭੀਰ ਨਹੀਂ ਸਨ ਤੇ ਨਾ ਹੀ ਉਨ੍ਹਾਂ ਨੇ ਇਸ ਨੂੰ ਘਟਾਉਣ ਲਈ ਜੀਅ ਜਾਨ ਨਾਲ ਕੰਮ ਕੀਤਾ।