ਨਰਸਿੰਗ ਵਿਦਿਆਰਥਣ ਵੱਲੋਂ ਖੁਦਕੁਸ਼ੀ, ਪਰਿਵਾਰ ਨੇ ਲਗਾਏ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਗੰਭੀਰ ਇਲਜ਼ਾਮ
Tarn Taran ਜ਼ਿਲ੍ਹੇ ਦੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ Baba Farid University of Health Sciences ਦੇ ਰੀਜਨਲ ਸੈਂਟਰ ਵਿੱਚ ਬੀਐੱਸਸੀ ਨਰਸਿੰਗ ਕਰ ਰਹੀ 21 ਸਾਲਾ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਆਪਣੇ ਕਮਰੇ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥਣ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਦੀ ਰਹਿਣ ਵਾਲੀ ਸੀ ਅਤੇ ਉਹ ਅਮਰੀਕ ਸਿੰਘ ਦੀ ਬੇਟੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਖੁਸ਼ਪ੍ਰੀਤ ਕੌਰ ਪਿਛਲੇ ਕੁਝ ਮਹੀਨਿਆਂ ਤੋਂ ਯੂਨੀਵਰਸਿਟੀ ਦੇ ਕੁਝ ਪ੍ਰਬੰਧਕਾਂ ਵੱਲੋਂ ਪਰੇਸ਼ਾਨ ਕੀਤੀ ਜਾ ਰਹੀ ਸੀ।
ਪਰਿਵਾਰ ਦੇ ਗੰਭੀਰ ਦੋਸ਼
ਸਿਵਲ ਹਸਪਤਾਲ ਦੇ ਮੁਰਦਾਘਰ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿਤਾ ਅਮਰੀਕ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਉਨ੍ਹਾਂ ਨੂੰ ਮੋਬਾਈਲ ‘ਤੇ ਚੈਟ ਕਰਕੇ ਪਰੇਸ਼ਾਨੀ ਬਾਰੇ ਜਾਣਕਾਰੀ ਦਿੱਤੀ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਖੁਸ਼ਪ੍ਰੀਤ ਕੌਰ ਨੇ ਇਸ ਸਬੰਧੀ ਪ੍ਰਿੰਸੀਪਲ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਸੀ, ਪਰ ਸੰਬੰਧਤ ਅਧਿਆਪਕ ਅਤੇ ਹੋਰ ਵਿਦਿਆਰਥੀਆਂ ਖ਼ਿਲਾਫ਼ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਵਾਰਸਾਂ ਨੂੰ ਸੌਂਪ ਦਿੱਤਾ। ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ Atul Soni ਨੇ ਦੱਸਿਆ ਕਿ ਡਿਊਟੀ ਅਫ਼ਸਰ ਨਿਸ਼ਾਨ ਸਿੰਘ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਵਿਦਿਆਰਥਣ ਦੇ ਮੋਬਾਈਲ ਦੀ ਚੈਟਿੰਗ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।