latest news Punjab

ਪੰਜਾਬ ਵਿੱਚ 44920 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ: ਭਗਵੰਤ ਮਾਨ

ਪੰਜਾਬ ਵਿੱਚ 44920 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ: ਭਗਵੰਤ ਮਾਨ
  • PublishedNovember 29, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 44920 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ਤੇ 16209 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19373 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਦਾ ਕੰਮ ਅਕਤੂਬਰ ਮਹੀਨੇ ਵਿੱਚ ਸ਼ੁਰੂ ਕਰ ਦਿੱਤਾ ਸੀ ਜਦੋਂ ਕਿ 25547 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੜਕਾਂ ਦੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸੜਕ ਦੀ ਉਸਾਰੀ ਵਿੱਚ ਮਟੀਰੀਅਲ ਦੀ ਸਹੀ ਵਰਤੋਂ ਕਰਨ, ਜੇਕਰ ਕਿਸੇ ਵੱਲੋਂ ਮਟੀਰੀਅਲ ਸਹੀ ਨਾ ਵਰਤਿਆ ਗਿਆ ਤਾਂ ਉਸ ਦਾ ਟੈਂਡਰ ਰੱਦ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲਿਆਂ ਨੂੰ ਵੀ ਸਖਤੀ ਨਾਲ ਕਿਹਾ ਕਿ ਜੇਕਰ ਕੋਈ ਵਿਅਕਤੀ ਗੋਲੀਬਾਰੀ ਕਰਕੇ ਸੂਬੇ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਸੂਬੇ ਦੇ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਆਪਣੀ ਮਾਂ ਕੋਲ ਘਰ ਵਾਪਸ ਨਹੀਂ ਜਾਣ ਦਿੱਤਾ ਜਾਵੇਗਾ।