India latest news

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • PublishedJanuary 21, 2026

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਈਮੇਲ ਸ਼ਿਮਲਾ ਦੇ ਡੀ.ਸੀ. ਨੂੰ ਭੇਜੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜੇ ਹਿਮਾਚਲ ਦੇ ਮੁੱਖ ਮੰਤਰੀ ਗਣਤੰਤਰ ਦਿਵਸ ’ਤੇ ਤਿਰੰਗਾ ਲਹਿਰਾਉਣਗੇ ਤਾਂ ਉਨ੍ਹਾਂ ਨੂੰ ਮਨੁੱਖੀ ਬੰਬ ਨਾਲ ਧਮਾਕਾ ਕਰ ਕੇ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿਤਾ ਗਿਆ ਹੈ।

ਇਹ ਵੀ ਪਤਾ ਲੱਗਿਆ ਹੈ ਕਿ ਇਸ ਸਬੰਧੀ ਸ਼ਿਮਲਾ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲੀਸ ਇਸ ਈਮੇਲ ਦੇ ਸਰੋਤ ਦਾ ਪਤਾ ਲਾਉਣ ਵਿਚ ਜੁਟ ਗਈ ਹੈ।