latest news Punjab

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ
  • PublishedOctober 5, 2025

ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।

‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ ਵਿਚ ਕਿਹਾ ਕਿ ਰਾਜੀਵ ਸ਼ੁਕਲਾ ਰਾਜ ਸਭਾ ਲਈ ਪਾਰਟੀ ਉਮੀਦਵਾਰ ਹੋਣਗੇ।

ਗੁਪਤਾ ਵੱਲੋਂ ਲੰਘੇ ਦਿਨੀਂ ਕੁਝ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਮਗਰੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ।

ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ।