latest news Punjab

ਕਾਂਗਰਸ ‘ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ

ਕਾਂਗਰਸ ‘ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
  • PublishedJuly 3, 2026

ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਇਹ ਮੁਲਾਕਾਤ ਅਮਿਤ ਸ਼ਾਹ ਦੇ ਗ੍ਰਹਿ ਵਿਖੇ ਹੋਣ ਜਾ ਰਹੀ ਹੈ। ਸੁਖਜਿੰਦਰ ਸਿੰਘ ਰੰਧਾਵਾ ਕਿਸ ਵਿਸ਼ੇ ‘ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪਹੁੰਚੇ ਹਨ, ਫਿਲਹਾਲ ਇਸ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਜ਼ਰੂਰ ਪੈਦਾ ਕਰ ਦਿੱਤੀ ਹੈ।

ਚੰਨੀ ਦੇ ਘਰ ਚੱਲ ਰਹੀ ਮੀਟਿੰਗ

ਇਕ ਪਾਸੇ ਜਿੱਥੇ ਸੁੱਖੀ ਰੰਧਾਵਾ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ, ਉਥੇ ਹੀ ਖਰੜ ਸਥਿਤ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਕਾਂਗਰਸ ਦੇ ਇਕ ਧੜੇ ਦੀ ਮੀਟਿੰਗ ਵੀ ਚੱਲ ਰਹੀ ਹੈ। ਇਸ ਮੀਟਿੰਗ ਮੌਜੂਦਾ ਅਤੇ ਸਾਬਕਾ ਵਿਧਾਇਕ ਪਹੁੰਚੇ ਹੋਏ ਹਨ। ਮੀਟਿੰਗ ਵਿਚ ਪਹੁੰਚੇ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਗਿਆ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਬਣ ਸਕਦੀ ਹੈ।