latest news Punjab

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
  • PublishedJanuary 27, 2026

ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਸੂਬਾ ਪੁਲੀਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਤੇਜ਼ ਕੀਤੀ ਗਈ ਕਾਰਵਾਈ ਦੌਰਾਨ ਹੋਈਆਂ ਹਨ।

ਸਦਰ ਮੁਕਤਸਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਦੇ ਬਿਆਨਾਂ ’ਤੇ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਗੋਲਡੀ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਇੱਥੇ ਕੋਟਕਪੂਰਾ ਰੋਡ ਸਥਿਤ ਆਦੇਸ਼ ਨਗਰ ਦੇ ਰਹਿਣ ਵਾਲੇ ਹਨ ਅਤੇ ਇਹ ਪਰਿਵਾਰ ਅਸਲ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਪੁਲੀਸ ਵਿੱਚ ਸਾਬਕਾ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਹੇ ਸ਼ਮਸ਼ੇਰ ਸਿੰਘ ਨੂੰ ਮੁਕਤਸਰ ਜ਼ਿਲ੍ਹੇ ਵਿੱਚ ਇੱਕ ਕਤਲ ਦੇ ਕੇਸ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ 2021 ਵਿੱਚ ਸੇਵਾਮੁਕਤ ਕਰ ਦਿੱਤਾ ਗਿਆ ਸੀ।