ਚਿੱਟੇ ਨੇ ਕਾਲਾ ਕੀਤਾ ਮਾਂ ਦਾ ਭਵਿੱਖ; ਨਸ਼ੇ ਦੀ ਭੇਟ ਚੜ੍ਹੇ 6 ਜਵਾਨ ਪੁੱਤ
ਨਸ਼ਿਆਂ ਦਾ ਕੋਹੜ ਇੱਕ ਹਰੇ ਭਰੇ ਪਰਿਵਾਰ ਦੀ ਜੜ੍ਹ ਵਿੱਚ ਇਸ ਤਰ੍ਹਾਂ ਬੈਠਿਆ ਕਿ ਇੱਕ ਮਾਂ ਦੇ ਛੇ ਪੁੱਤਾਂ ਨੂੰ ਜਵਾਨੀ ਵਿੱਚ ਹੀ ਲੈ ਗਿਆ। ਖੇਤਰ ਵਿੱਚ ਚੱਲ ਰਹੀ ਨਸ਼ਿਆਂ ਦੀ ਮਹਾਂਮਾਰੀ ਕਾਰਨ ਕਥਿਤ ਤੌਰ ‘ਤੇ ਆਪਣੇ ਸਾਰੇ ਛੇ ਪੁੱਤਰਾਂ ਨੂੰ ਗੁਆਉਣ ਤੋਂ ਬਾਅਦ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਛਿੰਦਰ ਕੌਰ ਦੇ ਪਰਿਵਾਰ ਦਾ ਆਖਰੀ ਪੁੱਤਰ ਜਸਵੀਰ ਸਿੰਘ (20) ਇਸ ਹਫ਼ਤੇ ਦੇ ਸ਼ੁਰੂ ਵਿੱਚ ਇੱਕ ਨਹਿਰ ਦੇ ਕਿਨਾਰੇ ਮ੍ਰਿਤਕ ਹਾਲਤ ਵਿੱਚ ਮਿਲਿਆ ਸੀ, ਜਿਸਦੀ ਮੌਤ ਕਥਿਤ ਤੌਰ ‘ਤੇ ਨਸ਼ੇ ਦੀ ਵੱਧ ਮਾਤਰਾ (ਓਵਰਡੋਜ਼) ਲੈਣ ਕਾਰਨ ਹੋਈ ਸੀ। ਪਿੰਡ ਸ਼ੇਰੇਵਾਲ ਦੇ ਇਸ ਪਰਿਵਾਰ ਦੀ ਮੁਖੀ ਛਿੰਦਰ ਕੌਰ ਨੇ ਇੱਕ ਦਹਾਕੇ ਤੋਂ ਉਸ ਅੰਦਰ ਪਲ ਰਹੇ ਦਰਦ ਬਾਰੇ ਦੱਸਦਿਆਂ ਕਿਹਾ ਕਿ ਉਸ ਦਾ ਪਤੀ ਮੁਖਤਿਆਰ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਨੇ ਕਥਿਤ ਤੌਰ ‘ਤੇ 2012 ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।