ਛੀਨੀਵਾਲ ਕਲਾਂ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ
ਹਲਕੇ ਦੇ ਪਿੰਡ ਛੀਨੀਵਾਲ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਤੇਜ ਸਿੰਘ 25 ਸਾਲ ਵਜੋਂ ਹੋਈ ਹੈ। ਉਸ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਬਲਤੇਜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਸਰੀ ਵਿਚ ਦਸੰਬਰ 2023 ਵਿੱਚ ਗਿਆ ਸੀ। ਉਸ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਛੀਨੀਵਾਲ ਸਮੇਤ ਇਲਾਕੇ ਭਰ ਵਿੱਚ ਸੋਗ ਦਾ ਮਾਹੌਲ ਹੈ।