latest news Punjab

ਜਲੰਧਰ ‘ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ

ਜਲੰਧਰ ‘ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ
  • PublishedFebruary 6, 2026

ਜਲੰਧਰ ਵਿਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਤਾੜ-ਤਾੜ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਇਹ ਗੋਲੀਆਂ ਲੱਕੀ ਓਬਰਾਓ ਨਾਮਕ ਇਕ ਵਿਅਕਤੀ ‘ਤੇ ਚਲਾਈਆਂ ਗਈਆਂ ਹਨ, ਜੋ ਸਵੇਰ ਦੇ ਸਮੇਂ ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਬਾਹਰ ਆ ਰਿਹਾ ਸੀ। ਗੋਲੀਆਂ ਲੱਗਣ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਮਿਲੀ ਜਾਣਕਾਰੀ ਮੁਤਾਬਕ ਲੱਕੀ ਓਬਰਾਓ ਨਾਮ ਦਾ ਮ੍ਰਿਤਕ ਵਿਅਕਤੀ ਆਮ ਆਦਮੀ ਪਾਰਟੀ ਦਾ ਆਗੂ ਸੀ। ਉਹ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਿਵੇਂ ਹੀ ਉਹ ਘਰ ਵਾਪਸ ਜਾਣ ਲਈ ਆਪਣੀ ਕਾਰ ਵਿਚ ਬੈਠਣ ਲੱਗਾ, ਕੁਝ ਹਮਲਾਵਰਾਂ ਨੇ ਉਸ ‘ਤੇ 8 ਤੋਂ 10 ਰਾਊਂਡ ਫਾਇਰ ਕੀਤੇ। ਗੋਲੀਆਂ ਲੱਕੀ ਦੀ ਛਾਤੀ ਵਿਚ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਦੂਜੇ ਪਾਸੇ ਸਥਾਨਕ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਵਾਰਦਾਤ ਸਵੇਰੇ 7 ਵਜੇ ਦੇ ਕਰੀਬ ਵਾਪਰੀ ਹੈ। ਗੋਲੀਆਂ ਚਲਾਉਣ ਵਾਲੇ 2 ਹਮਲਾਵਰ ਐਕਟਿਵਾ ‘ਤੇ ਸਵਾਰ ਹੋ ਕੇ ਆਏ ਸਨ, ਜੋ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਹੋ ਗਏ।