ਦਿੱਲੀ: ਲਾਲ ਕਿਲੇ ਨੇੜੇ ਕਾਰ ਵਿੱਚ ਧਮਾਕਾ; 8 ਹਲਾਕ; 24 ਜ਼ਖਮੀ; ਕਈ ਕਾਰਾਂ ਨੂੰ ਅੱਗ ਲੱਗੀ
ਲਾਲ ਕਿਲੇ ਨੇੜੇ ਇੱਕ ਕਾਰ ਵਿੱਚ ਅੱਜ ਸ਼ਾਮ ਵੇਲੇ ਧਮਾਕਾ ਹੋਇਆ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇਹ ਪਤਾ ਲੱਗਿਆ ਹੈ ਕਿ ਧਮਾਕਾ ਹੋਣ ਤੋਂ ਬਾਅਦ ਨਾਲ ਖੜ੍ਹੀਆਂ ਕਈ ਕਾਰਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਦਿੱਲੀ ਵਿਚ ਹਾਈ ਅਲਰਟ ਕਰਦਿਆਂ ਸਾਇਰਨ ਵਜਾਇਆ ਗਿਆ ਤੇ ਪੁਲੀਸ ਤੇ ਕੇਂਦਰੀ ਜਾਂਚ ਏਜੰਸੀਆਂ ਘਟਨਾ ਸਥਾਨ ’ਤੇ ਪੁੱਜ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਧਮਾਕੇ ਕਾਰਨ ਕਈ ਜਣੇ ਜ਼ਖਮੀ ਹੋ ਗਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਵਿਚ ਅੱਠ ਵਿਅਕਤੀਆਂ ਦੇ ਮਰਨ ਦੀ ਖਬਰ ਹੈ। ਇਸ ਦੀ ਪੁਸ਼ਟੀ ਰਾਇਟਰਜ਼ ਨੇ ਵੀ ਕਰ ਦਿੱਤੀ ਹੈ। ਇਸ ਧਮਾਕੇ ਵਿਚ 24 ਜ਼ਖ਼ਮੀ ਹੋ ਗਏ ਹਨ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੰਗਾਮੀ ਮੀਟਿੰਗ ਸੱਦ ਲਈ ਹੈ।
ਦਿੱਲੀ ਦੇ ਲਾਲ ਕਿਲੇ ਨੇੜੇ ਕਾਰ ਵਿਚ ਧਮਾਕੇ ਤੋਂ ਬਾਅਦ ਪੁਲੀਸ ਨੇ ਕੌਮੀ ਰਾਜਧਾਨੀ ਤੇ ਮੁੰਬਈ ਵਿਚ ਵੀ ਸੁਰੱਖਿਆ ਵਧਾ ਦਿੱਤੀ ਹੈ। ਹਰਿਆਣਾ ਦੇ ਫਰੀਦਾਬਾਦ ਵਿੱਚ ਲਗਪਗ 360 ਕਿਲੋਗ੍ਰਾਮ ਸ਼ੱਕੀ ਅਮੋਨੀਅਮ ਨਾਈਟ੍ਰੇਟ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਵੱਡੀ ਗਿਣਤੀ ਪੁਲੀਸ ਬਲ ਤਾਇਨਾਤ ਕਰਨ ਦੇ ਹੁਕਮ ਦੇ ਦਿੱਤੇ ਹਨ। ਅੱਜ ਸ਼ਾਮ ਵਲੇ ਲਾਲ ਕਿਲ੍ਹੇ ਦੇ ਨੇੜੇ ਖੜੀ ਇੱਕ ਕਾਰ ਵਿੱਚ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਨਾਲ ਕਈ ਵਾਹਨ ਅੱਗ ਦੀਆਂ ਲਪਟਾਂ ਵਿੱਚ ਸੜ ਗਏ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅਧਿਕਾਰੀਆਂ ਨੇ ਕਿਹਾ ਕਿ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।
ਪੁਲੀਸ ਨੇ ਦਿੱਲੀ ਨੂੰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਜੋੜਨ ਵਾਲੇ ਸਾਰੇ ਸਰਹੱਦੀ ਸਥਾਨਾਂ ‘ਤੇ ਨਿਗਰਾਨੀ ਵਧਾ ਦਿੱਤੀ ਹੈ। ਰੇਲਵੇ ਸਟੇਸ਼ਨਾਂ ਅਤੇ ਮੈਟਰੋ ਅਹਾਤਿਆਂ ਵਰਗੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।