India latest news

ਦੇਖੋ ਵੀਡੀਓ: ਹਰਿਆਣਾ: ਪੁਲੀਸ ਵੱਲੋਂ Rapper Badshah ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ; ਬਾਦਸ਼ਾਹ ਨੇ ਮੁਆਫੀ ਮੰਗੀ

ਦੇਖੋ ਵੀਡੀਓ: ਹਰਿਆਣਾ: ਪੁਲੀਸ ਵੱਲੋਂ Rapper Badshah ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ; ਬਾਦਸ਼ਾਹ ਨੇ ਮੁਆਫੀ ਮੰਗੀ
  • PublishedMarch 7, 2026

ਹਰਿਆਣਾ ਪੁਲੀਸ ਨੇ ਹਾਲ ਹੀ ਵਿੱਚ ਰਿਲੀਜ਼ ਹੋਏ ਹਰਿਆਣਵੀ ਗਾਣੇ ‘ਟਟੀਹਰੀ’ ਵਿੱਚ ਇਤਰਾਜ਼ਯੋਗ ਬੋਲਾਂ ਅਤੇ ਦ੍ਰਿਸ਼ਾਂ ਦੇ ਦੋਸ਼ ਵਿੱਚ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਰੈਪਰ ਅਤੇ ਸੰਗੀਤਕਾਰ ਬਾਦਸ਼ਾਹ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਬਾਦਸ਼ਾਹ ਨੂੰ ਦੇਸ਼ ਛੱਡ ਕੇ ਜਾਣ ਤੋਂ ਰੋਕਣ ਲਈ ਉਸ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕਰਨ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ। ਪੰਚਕੂਲਾ ਪੁਲੀਸ ਨੇ ਬਾਦਸ਼ਾਹ ਨੂੰ ਤੁਰੰਤ ਪੇਸ਼ ਹੋਣ ਲਈ ਰਸਮੀ ਨੋਟਿਸ ਵੀ ਜਾਰੀ ਕੀਤਾ ਹੈ। ਦੂਜੇ ਪਾਸੇ  ਗਾਇਕ ਤੇ ਰੈਪਰ ਬਾਦਸ਼ਾਹ ਨੇ ਆਪਣੇ ਗੀਤ ’ਤੇ ਵਿਵਾਦ ਵਧਣ ਤੋਂ ਬਾਅਦ ਮੁਆਫ਼ੀ ਮੰਗ ਲਈ ਹੈ। ਬਾਦਸ਼ਾਹ ਨੇ ਕਿਹਾ ਕਿ ਉਹ ਖੁਦ ਹਰਿਆਣਾ ਤੋਂ ਹੈ ਤੇ ਜੇ ਉਸ ਦੇ ਬੋਲਾਂ ਨਾਲ ਹਰਿਆਣਾ ਵਾਸੀਆਂ ਨੂੰ ਠੇਸ ਪੁੱਜੀ ਹੈ ਤਾਂ ਉਹ ਮੁਆਫੀ ਮੰਗਦੇ ਹਨ।

ਹਰਿਆਣਾ ਪੁਲੀਸ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਬਾਦਸ਼ਾਹ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਚਕੂਲਾ ਦੇ ਇੱਕ ਨਿਵਾਸੀ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਇਸ ਐਫ.ਆਈ.ਆਰ. (FIR) ਵਿੱਚ ਮਹਿਲਾ ਅਸ਼ਲੀਲ ਪ੍ਰਦਰਸ਼ਨ ਰੋਕੂ ਐਕਟ ਅਤੇ ਭਾਰਤੀ ਨਿਆ ਸੰਹਿਤਾ (BNS) ਦੀਆਂ ਕਈ ਧਾਰਾਵਾਂ ਲਗਾਈਆਂ ਗਈਆਂ ਹਨ।