latest news Punjab

ਪੰਜਾਬ ਵਿੱਚ 112 ਦਵਾਈਆਂ ਦੀ ਵਿਕਰੀ ’ਤੇ ਪਾਬੰਦੀ: ਸਿਹਤ ਮੰਤਰੀ ਨੇ ਹੁਕਮ ਜਾਰੀ ਕੀਤੇ

ਪੰਜਾਬ ਵਿੱਚ 112 ਦਵਾਈਆਂ ਦੀ ਵਿਕਰੀ ’ਤੇ ਪਾਬੰਦੀ: ਸਿਹਤ ਮੰਤਰੀ ਨੇ ਹੁਕਮ ਜਾਰੀ ਕੀਤੇ
  • PublishedOctober 26, 2025

ਪੰਜਾਬ ਸਰਕਾਰ ਨੇ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਨ੍ਹਾਂ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਬੰਧ ਵਿੱਚ ਇੱਕ ਲਿਖਤੀ ਹੁਕਮ ਜਾਰੀ ਕੀਤਾ। ਉਨ੍ਹਾਂ ਹੁਕਮ ਵਿੱਚ ਸਪੱਸ਼ਟ ਕੀਤਾ ਕਿ ਸੂਚੀ ਵਿੱਚ ਦਰਜ ਦਵਾਈਆਂ ਕਿਸੇ ਵੀ ਮਰੀਜ਼ ’ਤੇ ਨਹੀਂ ਵਰਤੀਆਂ ਜਾਣੀਆਂ ਚਾਹੀਦੀਆਂ। ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਦਵਾਈ ਕਿਸੇ ਫਾਰਮੇਸੀ ਵਿੱਚ ਵੇਚੀ ਜਾ ਰਹੀ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰੋ।

ਤੁਹਾਡੀ ਸਿਹਤ ਪੰਜਾਬ ਸਰਕਾਰ ਦੀ ਤਰਜੀਹ ਹੈ।ਇਨ੍ਹਾਂ ਦਵਾਈਆਂ ਦੀ ਵਰਤੋਂ ਦਿਲ ਦੀ ਬਿਮਾਰੀ, ਕੈਂਸਰ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਮਾ, ਇਨਫੈਕਸ਼ਨ, ਦਰਦ, ਸੋਜ, ਅਨੀਮੀਆ ਅਤੇ ਮਿਰਗੀ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਹੈ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੀ ਦਵਾਈ ਸਮੇਤ ਅੱਠ ਦਵਾਈਆਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸਦੀ ਵਰਤੋਂ ਨਾਲ ਮੱਧ ਪ੍ਰਦੇਸ਼ ਵਿੱਚ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ ਸੀ।