ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਸੱਤ ਕਾਬੂ
ਬੰਗਲਾਦੇਸ਼ ਦੇ ਮੈਮਨ ਸਿੰਘ ਜ਼ਿਲ੍ਹੇ ਦੇ ਵਾਲੂਕਾ ਖੇਤਰ ਵਿਚ ਇਕ ਹਿੰਦੂ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਸੱਤ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਿਸ ਨੇ ਦੱਸਿਆ ਕਿ ਰੈਪਿਡ ਐਕਸ਼ਨ ਬਟਾਲੀਅਨ ਨੇ ਇਸ ਘਟਨਾ ਵਿਚ ਸ਼ਾਮਲ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਫਿਰਕੂ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ।