latest news Punjab

ਲਾਲਪੁਰਾ ਨੂੰ ਹਾਈ ਕੋਰਟ ਤੋਂ ਫਿਰ ਨਹੀਂ ਮਿਲੀ ਰਾਹਤ, ਸਜ਼ਾ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਲਾਲਪੁਰਾ ਨੂੰ ਹਾਈ ਕੋਰਟ ਤੋਂ ਫਿਰ ਨਹੀਂ ਮਿਲੀ ਰਾਹਤ, ਸਜ਼ਾ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
  • PublishedOctober 28, 2025

ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਫਿਲਹਾਲ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਵੀ ਹੁਕਮ ਦਿੱਤਾ ਹੈ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਲਿਹਾਜ਼ਾ ਹਲਕੇ ‘ਚ ਨਵੇਂ ਸਿਰਿਓਂ ਚੋਣਾਂ ਕਰਵਾਉਣੀਆਂ ਪੈਣਗੀਆਂ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਜਲਦਬਾਜ਼ੀ ਕਿਉਂ’ ਜਦੋਂ ਰੱਦ ਕਰਨ ਵਰਗੇ ਕਦਮ ਵੀ ਨਹੀਂ ਚੁੱਕੇ ਗਏ ਹਨ।

ਯਾਦ ਰਹੇ ਕਿ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਇਕ ਅਦਾਲਤ ਨੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਧਾਇਕ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿਚ ਅਪੀਲ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।