India latest news

ਸ੍ਰੀਨਗਰ ’ਚ ਵੱਡਾ ਹਾਦਸਾ: CRPF ਦੀ ਗੱਡੀ ਦਰਿਆ ’ਚ ਡਿੱਗੀ; 7 ਜਵਾਨ ਜ਼ਖ਼ਮੀ

ਸ੍ਰੀਨਗਰ ’ਚ ਵੱਡਾ ਹਾਦਸਾ: CRPF ਦੀ ਗੱਡੀ ਦਰਿਆ ’ਚ ਡਿੱਗੀ; 7 ਜਵਾਨ ਜ਼ਖ਼ਮੀ
  • PublishedFebruary 21, 2026

ਸ੍ਰੀਨਗਰ ਦੇ ਬਾਹਰੀ ਇਲਾਕੇ ਅਹਿਮਦਨਗਰ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸੇ ਵਿੱਚ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਸੱਤ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੈਗਪੋਰਾ-ਉਮਰਹੇਰ ਰੋਡ ’ਤੇ ਜਵਾਨਾਂ ਦੀ ਗੱਡੀ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰਿਆ ਵਿੱਚ ਜਾ ਡਿੱਗੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਰਿਆ ਵਿੱਚ ਡਿੱਗਣ ਤੋਂ ਪਹਿਲਾਂ ਕਈ ਵਾਰ ਪਲਟੀ, ਜਿਸ ਕਾਰਨ ਅੰਦਰ ਸਵਾਰ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਕਾਰਜ ਸ਼ੁਰੂ ਕੀਤੇ ਗਏ ਅਤੇ ਜ਼ਖ਼ਮੀ ਜਵਾਨਾਂ ਨੂੰ ਸੌਰਾ ਸਥਿਤ SKIMS ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਡਾਕਟਰਾਂ ਅਨੁਸਾਰ ਫਿਲਹਾਲ ਸਾਰੇ ਜਵਾਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਤਕਨੀਕੀ ਖ਼ਰਾਬੀ ਕਾਰਨ ਹੋਇਆ ਜਾਂ ਕੋਈ ਹੋਰ ਵਜ੍ਹਾ ਸੀ।