latest news Punjab

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
  • PublishedJune 14, 2026

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ । ਇਸ ਬੈਠਕ ‘ਚ ਜਿੱਥੇ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲੇ ਵਿਚਾਰੇ ਜਾਣਗੇ, ਉਥੇ ਹੀ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕੁਝ ਸ਼ਾਮਲ ਮੱਦਾਂ ਨੂੰ ਹਟਾਉਣ ਦੇ ਮਾਮਲੇ ਵਿੱਚ ਵੀ ਵਿਚਾਰਾ ਹੋਣਗੀਆਂ।

ਇਸ ਇਕੱਤਰਤਾ ‘ਚ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ, ਇਸ ਫੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਅਲਟੀਮੇਟਮ ਦੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ, ਪਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਕੋਈ ਹੁੰਗਾਰਾ ਦਿੱਤਾ ਗਿਆ ਹੈ।