latest news Politics Punjab

ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: CM Mann

ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: CM Mann
  • PublishedSeptember 12, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡ ਦਿੱਤੀ ਜਾਵੇਗੀ ਅਤੇ ਪਹਿਲਾ ਚੈੱਕ ਇੱਕ ਮਹੀਨੇ ’ਚ ਤਿਆਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ 30 ਤੋਂ 40 ਦਿਨਾਂ ’ਚ ਸਪੈਸ਼ਲ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ।

ਮੁਖ ਮੰਤਰੀ ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪਹੁੰਚ ਜਾਵੇਗੀ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁੱਝਣ ਨਹੀਂ ਦਿੱਤਾ ਜਾਵੇਗਾ।