India latest news

ਇੰਦੌਰ ਵਿੱਚ ਦੋ ਆਸਟਰੇਲਿਆਈ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜ; ਮੁਲਜ਼ਮ ਗ੍ਰਿਫ਼ਤਾਰ

ਇੰਦੌਰ ਵਿੱਚ ਦੋ ਆਸਟਰੇਲਿਆਈ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜ; ਮੁਲਜ਼ਮ ਗ੍ਰਿਫ਼ਤਾਰ
  • PublishedOctober 25, 2025

ਆਈਸੀਸੀ ਮਹਿਲਾ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀਆਂ ਦੋ ਆਸਟਰੇਲਿਆਈ ਦੋ ਮਹਿਲਾ ਕ੍ਰਿਕਟਰਾਂ ਦਾ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਕਥਿਤ ਤੌਰ ’ਤੇ ਪਿੱਛਾ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਇੱਕ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਨੇ ਛੇੜਛਾੜ ਕੀਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਅੱਜ ਕਿਹਾ ਕਿ ਵੀਰਵਾਰ ਸਵੇਰੇ ਖਜਰਾਣਾ ਰੋਡ ਇਲਾਕੇ ਵਿੱਚ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਮੁਲਜ਼ਮ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ।

ਸਬ-ਇੰਸਪੈਕਟਰ ਨਿਧੀ ਰਘੂਵੰਸ਼ੀ ਨੇ ਕਿਹਾ ਕਿ ਦੋਵੇਂ ਮਹਿਲਾ ਕ੍ਰਿਕਟਰ ਆਪਣੇ ਹੋਟਲ ਤੋਂ ਨਿਕਲ ਕੇ ਇੱਕ ਕੈਫੇ ਵੱਲ ਜਾ ਰਹੀਆਂ ਸਨ ਤਾਂ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਰਘੂਵੰਸ਼ੀ ਮੁਤਾਬਕ ਉਸ ਵਿਅਕਤੀ ਨੇ ਕਥਿਤ ਤੌਰ ’ਤੇ ਇੱਕ ਕ੍ਰਿਕਟਰ ਨੂੰ ਗਲਤ ਤਰੀਕੇ ਨਾਲ ਛੂਹਿਆ ਤੇ ਫਰਾਰ ਹੋ ਗਿਆ। ਦੋਵਾਂ ਕ੍ਰਿਕਟਰਾਂ ਨੇ ਆਪਣੀ ਟੀਮ ਦੇ ਸੁਰੱਖਿਆ ਅਧਿਕਾਰੀ, ਡੈਨੀ ਸਿਮਨਸ ਨਾਲ ਸੰਪਰਕ ਕੀਤਾ, ਜਿਸ ਨੇ ਸਥਾਨਕ ਸੁਰੱਖਿਆ ਸੰਪਰਕ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਤੇ ਸਹਾਇਤਾ ਲਈ ਵਾਹਨ ਭੇਜਿਆ। ਸਹਾਇਕ ਕਮਿਸ਼ਨਰ ਪੁਲੀਸ ਹਿਮਾਨੀ ਮਿਸ਼ਰਾ ਨੇ ਦੋਵਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਐੱਮਆਈਜੀ ਥਾਣੇ ਵਿੱਚ ਇਸ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।