India latest news

20 ਜੁਲਾਈ ਨੂੰ ਵਿਦਿਆਰਥੀਆਂ ‘ਤੇ ਹੋਈ ਕਾਰਵਾਈ ‘ਚ ਸ਼ਾਮਲ ਪੁਲੀਸ ਵਾਲਿਆਂ ਦੀ ਪਛਾਣ ਕਰਨ ਅਤੇ ਕਾਨੂੰਨੀ ਕਾਰਵਾਈ ਲਈ CJP ਲਾਂਚ ਕਰੇਗੀ ਵੈੱਬਸਾਈਟ

20 ਜੁਲਾਈ ਨੂੰ ਵਿਦਿਆਰਥੀਆਂ ‘ਤੇ ਹੋਈ ਕਾਰਵਾਈ ‘ਚ ਸ਼ਾਮਲ ਪੁਲੀਸ ਵਾਲਿਆਂ ਦੀ ਪਛਾਣ ਕਰਨ ਅਤੇ ਕਾਨੂੰਨੀ ਕਾਰਵਾਈ ਲਈ CJP ਲਾਂਚ ਕਰੇਗੀ ਵੈੱਬਸਾਈਟ
  • PublishedJuly 24, 2026

ਕੌਕਰੋਚ ਜਨਤਾ ਪਾਰਟੀ (CJP) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ‘ਸੰਸਦ ਚੱਲੋ’ ਮਾਰਚ ਦੌਰਾਨ 20 ਜੁਲਾਈ ਨੂੰ ਹੋਈ ਕਾਰਵਾਈ ‘ਚ ਕਥਿਤ ਤੌਰ ‘ਤੇ ਸ਼ਾਮਲ ਪੁਲੀਸ ਕਰਮਚਾਰੀਆਂ ਦੀ ਪਛਾਣ ਕਰਨ ਲਈ ਪ੍ਰਦਰਸ਼ਨਕਾਰੀਆਂ ਤੋਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰਨ ਵਾਸਤੇ ਇੱਕ ਵਿਸ਼ੇਸ਼ ਵੈੱਬਸਾਈਟ ਲਾਂਚ ਕਰੇਗੀ। ਪਾਰਟੀ ਨੇ ਕਿਹਾ ਕਿ ਉਹ ਅਧਿਕਾਰੀਆਂ ਖ਼ਿਲਾਫ਼ ਐੱਫ ਆਈ ਆਰ (FIR) ਦਰਜ ਕਰਵਾਏਗੀ ਅਤੇ ਅਦਾਲਤ ਦਾ ਰੁੱਖ ਕਰੇਗੀ।

ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀ ਜੇ ਪੀ ਦੇ ਬੁਲਾਰੇ ਸੌਰਵ ਦਾਸ ਨੇ ਦੋਸ਼ ਲਾਇਆ ਕਿ ਪੁਲੀਸ ਕਾਰਵਾਈ ਦੌਰਾਨ ਪੁਲੀਸ ਕਰਮਚਾਰੀਆਂ ਨੇ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਛੇੜਛਾੜ ਕੀਤੀ।

ਸੌਰਵ ਦਾਸ ਨੇ ਦਾਅਵਾ ਕੀਤਾ, “ਜਿਵੇਂ ਕਿ ਅਸੀਂ ਪਹਿਲਾਂ ਐਲਾਨ ਕੀਤਾ ਸੀ, ਵਿਦਿਆਰਥੀਆਂ ‘ਤੇ ਹਮਲਾ ਕਰਨ, ਉਨ੍ਹਾਂ ਨੂੰ ਜ਼ਖ਼ਮੀ ਕਰਨ ਅਤੇ ਨੌਜਵਾਨ ਕੁੜੀਆਂ ਨਾਲ ਛੇੜਛਾੜ ਕਰਨ ਵਾਲੇ ਹਰ ਅਧਿਕਾਰੀ ਨੂੰ ਚਿਤਾਵਨੀ ਦਿੱਤੀ ਗਈ ਹੈ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਸਭ ਕੁਝ ਯਾਦ ਰੱਖਾਂਗੇ।”

ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਰਵਾਈ ‘ਚ ਕਥਿਤ ਤੌਰ ‘ਤੇ ਸ਼ਾਮਲ ਪੁਲੀਸ ਕਰਮਚਾਰੀਆਂ ਦੀਆਂ ਫੋਟੋਆਂ ਅਤੇ ਵੀਡੀਓਜ਼ ਅੱਪਲੋਡ ਕਰਨ। ਉਨ੍ਹਾਂ ਕਿਹਾ, “ਅਸੀਂ ਇੱਕ ਵੈੱਬਸਾਈਟ ਲਾਂਚ ਕਰ ਰਹੇ ਹਾਂ ਅਤੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਨ੍ਹਾਂ ਪੁਲੀਸ ਅਧਿਕਾਰੀਆਂ ਦੀਆਂ ਜੋ ਵੀ ਵੀਡੀਓਜ਼ ਜਾਂ ਫੋਟੋਆਂ ਹਨ, ਅਪਲੋਡ ਕਰਨ ਜਿਨ੍ਹਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਸੀ। ਸੀ ਜੇ ਪੀ ਟੀਮ ਇਸ ਸਮੱਗਰੀ ਦੀ ਜਾਂਚ ਕਰੇਗੀ ਅਤੇ ਹਰ ਪੁਲੀਸ ਅਧਿਕਾਰੀ ਦੀ ਪਛਾਣ ਕਰੇਗੀ। ਉਨ੍ਹਾਂ ਖ਼ਿਲਾਫ਼ ਐੱਫ ਆਈ ਆਰ ਦਰਜ ਹੋਣੀ ਚਾਹੀਦੀ ਹੈ।”