India latest news

CP Radhakrishnan ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ

CP Radhakrishnan ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ
  • PublishedSeptember 12, 2025

CP Radhakrishnan takes oath: ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਲਾਲ ਕੁੜਤੇ ਵਿਚ ਨਜ਼ਰ ਆਏ ਰਾਧਾਕ੍ਰਿਸ਼ਨਨ ਨੇ ਭਗਵਾਨ ਦੇ ਨਾਮ ’ਤੇ ਅੰਗਰੇਜ਼ੀ ਵਿਚ ਸਹੁੰ ਚੁੱਕੀ। ਰਾਧਾਕ੍ਰਿਸ਼ਨਨ ਨੇ ਮੰਗਲਵਾਰ ਨੂੰ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਿਚ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਨੂੰ 152 ਵੋਟਾਂ ਨਾਲ ਹਰਾਇਆ।

ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਅਚਾਨਕ ਸਿਹਤ ਕਾਰਨਾਂ ਦੇ ਹਵਾਲੇ ਨਾਲ ਅਸਤੀਫ਼ਾ ਦਿੱਤੇ ਜਾਣ ਕਰਕੇ ਉਪ ਰਾਸ਼ਟਰਪਤੀ ਦੀ ਚੋਣ ਕਰਵਾਉਣ ਪਈ।

ਹਲਫ਼ਦਾਰੀ ਸਮਾਗਮ ਵਿਚ ਧਨਖੜ ਨੇ ਵੀ ਸ਼ਿਰਕਤ ਕੀਤੀ। ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਨਖੜ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਇਸ ਮੌਕੇ ਹਾਜ਼ਰ ਸਨ। ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਵੈਂਕਈਆ ਨਾਇਡੂ ਵੀ ਇਸ ਸਮਾਰੋਹ ਵਿੱਚ ਮੌਜੂਦ ਸਨ।