Blog

Rajvir Jawanda death: ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ‘ਚ ਵੱਡਾ ਐਕਸ਼ਨ! ਹਾਈਕੋਰਟ ਵੱਲੋਂ ਹਿਮਾਚਲ ਸਰਕਾਰ ਨੂੰ ਨੋਟਿਸ

  • PublishedOctober 10, 2025

Rajvir Jawanda death: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਹਿਮਾਚਲ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੂਬੇ ਭਰ ਵਿਚ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਨੋਟਿਸ ਲੈਂਦੇ ਹੋਏ ਹਿਮਾਚਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੂਬਾ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ।

ਇਸ ਪਟੀਸ਼ਨ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਅਵਾਰਾ ਪਸ਼ੂਆਂ ਦੀ ਵੱਧ ਰਹੀ ਸਮੱਸਿਆ ਵੱਲ ਅਦਾਲਤ ਦਾ ਧਿਆਨ ਦਿਵਾਉਣਾ ਹੈ। ਐਡਵੋਕੇਟ ਨਵਕੀਰਨ ਸਿੰਘ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਕਈ ਅਹਿਮ ਸਵਾਲ ਚੁੱਕੇ ਗਏ ਹਨ। ਇਹ ਕਾਨੂੰਨੀ ਕਦਮ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਅਤੇ ਜਾਨੀ ਨੁਕਸਾਨ ਦੇ ਗੰਭੀਰ ਮੁੱਦੇ ਨੂੰ ਉਜਾਗਰ ਕਰਦਾ ਹੈ।