Israel-Hamas ceasefire: ਇਜ਼ਰਾਈਲੀ ਬੰਧਕ ਰਿਹਾਅ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਵਾਗਤ; ਟਰੰਪ ਦੀ ਕੀਤੀ ਪ੍ਰਸ਼ੰਸਾ
Israel-Hamas ceasefire: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲੀ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਰਿਹਾਈ ਨੂੰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦ੍ਰਿੜ ਇਰਾਦੇ ਦਾ ਪ੍ਰਤੀਕ ਦੱਸਿਆ। 738 ਦਿਨਾਂ ਬਾਅਦ, 20 ਇਜ਼ਰਾਈਲੀ ਬੰਧਕਾਂ ਨੂੰ ਹਮਾਸ ਦੀ ਕੈਦ ਤੋਂ ਰਿਹਾਅ ਕੀਤਾ ਗਿਆ, ਜਿਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਜ਼ਰਾਈਲ ਪਹੁੰਚੇ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ, “ ਅਸੀਂ ਦੋ ਸਾਲਾਂ ਤੋਂ ਵੱਧ ਸਮੇਂ ਦੀ ਕੈਦ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਦੀ ਆਜ਼ਾਦੀ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ, ਰਾਸ਼ਟਰਪਤੀ ਟਰੰਪ ਦੇ ਅਟੁੱਟ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਦ੍ਰਿੜ ਇਰਾਦੇ ਦਾ ਪ੍ਰਮਾਣ ਹੈ। ਅਸੀਂ ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਇਮਾਨਦਾਰ ਯਤਨਾਂ ਦਾ ਸਮਰਥਨ ਕਰਦੇ ਹਾਂ।”