India Canada Relations: ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ PM ਮੋਦੀ ਨਾਲ ਕੀਤੀ ਮੁਲਾਕਾਤ
India Canada Relations: ਅੱਜ ਨਵੀਂ ਦਿੱਲੀ ਵਿੱਚ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਦੌਰਾ “ਭਾਰਤ-ਕੈਨੇਡਾ ਦੁਵੱਲੀ ਭਾਈਵਾਲੀ ਨੂੰ ਨਵੀਂ ਗਤੀ ਦੇਣ ਦੇ ਯਤਨਾਂ ਨੂੰ ਮਜ਼ਬੂਤ ਕਰੇਗਾ”।
ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਦਿੱਲੀ ਅਤੇ ਓਟਾਵਾ ਨੇ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮਾਂ ਦਾ ਐਲਾਨ ਕੀਤਾ, ਜਿਸ ਵਿੱਚ ਦੁਵੱਲੇ ਵਪਾਰ ਅਤੇ ਨਿਵੇਸ਼ ‘ਤੇ ਮੰਤਰੀ ਪੱਧਰੀ ਚਰਚਾ ਸ਼ੁਰੂ ਕਰਨਾ ਸ਼ਾਮਲ ਹੈ।
ਉਮੀਦ ਹੈ ਕਿ ਅਗਲੇ ਦਿਨਾਂ ਵਿੱਚ ਭਾਰਤ ਅਤੇ ਕੈਨੇਡਾ ਦੇ ਸੰਬੰਧਾਂ ਵਿੱਚ ਬਦਲਾਅ ਆਵੇਗਾ ।
ਬਿਆਨ ‘ਚ ਕਿਹਾ ਗਿਆ ਹੈ ਕਿ ਬੈਠਕ ਦੌਰਾਨ ਪੀ.ਐੱਮ. ਮੋਦੀ ਨੇ ਇਸ ਸਾਲ ਜੂਨ ‘ਚ ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ‘ਬੇਹੱਦ ਸਾਰਥਕ’ ਬੈਠਕ ਕੀਤੀ ਸੀ। ਪੀ.ਐੱਮ.ਓ. ਨੇ ਕਿਹਾ,”ਪ੍ਰਧਾਨ ਮੰਤਰੀ ਨੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਦੋਵੇਂ ਦੇਸ਼ਾਂ ਵਿਚਾਲੇ ਵਧਦੇ ਸਹਿਯੋਗ ਦੇ ਮਹੱਤਵ ‘ਤੇ ਚਰਚਾ ਕੀਤੀ।” ਆਨੰਦ ਦੀ ਯਾਤਰਾ ਨੂੰ ਦੋਵਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਮੁੜ ਤੋਂ ਸਥਾਪਤ ਕਰਨ ਦੀ ਦਿਸ਼ਾ ‘ਚ ਇਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਭਾਰਤ ਨਾਲ ਸੰਭਾਵਿਤ ਸੰਬੰਧ ਹੋਣ ਨਾਲ ਜੁੜੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ 2023 ‘ਚ ਬੇਹੱਦ ਖ਼ਰਾਬ ਹੋ ਗਏ ਸਨ।