India latest news

Haryana: ਏਐੱਸਆਈ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ; ਵੀਡੀਓ ਵਿੱਚ ਡੀਜੀਪੀ ਸ਼ਤਰੂਜੀਤ, ਸਾਬਕਾ ਐੱਸਪੀ ਬਿਜਾਰਨੀਆ ਦੀ ਕੀਤੀ ਤਾਰੀਫ਼

Haryana: ਏਐੱਸਆਈ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ; ਵੀਡੀਓ ਵਿੱਚ ਡੀਜੀਪੀ ਸ਼ਤਰੂਜੀਤ, ਸਾਬਕਾ ਐੱਸਪੀ ਬਿਜਾਰਨੀਆ ਦੀ ਕੀਤੀ ਤਾਰੀਫ਼
  • PublishedOctober 14, 2025

ਹਰਿਆਣਾ ਪੁਲੀਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਦੀ ਲਾਸ਼ ਮੰਗਲਵਾਰ ਨੂੰ ਰੋਹਤਕ ਵਿੱਚ ਲਾਧੌਤ-ਧਮਾਰ ਰੋਡ ’ਤੇ ਸਥਿਤ ਉਸ ਦੀ ਰਿਹਾਇਸ਼ ਤੋਂ ਬਰਾਮਦ ਕੀਤੀ ਗਈ ਅਤੇ ਕਥਿਤ ਤੌਰ ’ਤੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਿਹਾ ਜਾ ਰਿਹਾ ਹੈ।ਏਐੱਸਆਈ ਸੰਦੀਪ ਕੁਮਾਰ ਰੋਹਤਕ ਵਿੱਚ ਤਾਇਨਾਤ ਸੀ ਅਤੇ ਉਸ ਨੇ ਕਥਿਤ ਤੌਰ ’ਤੇ ਆਪਣੇ ਆਪ ਨੂੰ ਰਿਵਾਲਵਰ ਨਾਲ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਇੱਕ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਪੁਲੀਸ ਨੇ ਅਜੇ ਇਸ ਦੇ ਵੇਰਵਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ।

 

ਇਸ ਘਟਨਾ ਤੋਂ ਬਾਅਦ ਸੰਦੀਪ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ਵਿੱਚ ਉਹ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਸਿੰਘ ਕਪੂਰ ਅਤੇ ਰੋਹਤਕ ਦੇ ਸਾਬਕਾ ਐੱਸਪੀ ਨਰਿੰਦਰ ਬਿਜਾਰਨੀਆ ਦੀ ਤਾਰੀਫ਼ ਕਰਦੇ ਹੋਏ, ਉਨ੍ਹਾਂ ਨੂੰ ਇਮਾਨਦਾਰ ਅਧਿਕਾਰੀਆਂ ਵਜੋਂ ਦੱਸ ਰਿਹਾ ਹੈ।

ਇੱਥੇ ਇਹ ਦੱਸਣਯੋਗ ਹੈ ਕਿ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਨੇ ਡੀਜੀਪੀ ਅਤੇ ਐਸ ਪੀ ’ਤੇ ਜਾਤ ਆਧਾਰਤ ਪੱਖਪਾਤ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਸੰਦੀਪ ਨੇ ਵੀਡੀਓ ਵਿੱਚ ਕਿਹਾ ਕਿ ਉਹ ਭਗਤ ਸਿੰਘ ਤੋਂ ਪ੍ਰੇਰਿਤ ਸੀ ਅਤੇ ਕਿਸੇ ਤੋਂ ਨਹੀਂ ਡਰਦਾ ਸੀ। ਉਸ ਨੇ ਕਿਹਾ ਕਿ ਉਸ ਦਾ ਬਲੀਦਾਨ ਲੋਕਾਂ ਅਤੇ ਦੇਸ਼ ਨੂੰ ਜਗਾਉਣ ਲਈ ਹੈ।