Gold Silver price: ਤਿਉਹਾਰਾਂ ਦੌਰਾਨ ਸੋਨੇ-ਚਾਂਦੀ ਦੀ ਕੀਮਤਾਂ ਨੇ ਤੋੜੇ ਰਿਕਾਰਡ, ਅਸਮਾਨ ਛੂਹ ਰਹੀਆਂ ਕੀਮਤਾਂ
Gold Silver price: ਧਨਤੇਰਸ ਤੋਂ ਪਹਿਲਾਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨ ’ਤੇ ਪੁੱਜ ਗਈਆਂ ਹਨ। ਇਸ ਦੌਰਾਨ ਪ੍ਰਚੂਨ ਵਿਕਰੇਤਾਵਾਂ ਅਤੇ ਸੁਨਿਆਰਿਆਂ ਵਲੋਂ ਭਾਰੀ ਖਰੀਦਦਾਰੀ ਕੀਤੀ ਗਈ ਜਿਸ ਕਾਰਨ ਕੌਮੀ ਰਾਜਧਾਨੀ ਵਿੱਚ ਅੱਜ ਸੋਨੇ ਦੀਆਂ ਕੀਮਤਾਂ 2,850 ਰੁਪਏ ਵਧ ਕੇ 1.3 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਈਆਂ। ਚਾਂਦੀ ਵੀ 6,000 ਰੁਪਏ ਵਧ ਕੇ 1,85,000 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਜੀਵਨ ਭਰ ਦੇ ਉੱਚ ਪੱਧਰ ’ਤੇ ਪਹੁੰਚ ਗਈ, ਜਿਸ ਵਿਚ ਲਗਾਤਾਰ ਪੰਜਵੇਂ ਦਿਨ ਵਾਧਾ ਹੋਇਆ ਹੈ। ਚਿੱਟੀ ਧਾਤ ਪਿਛਲੇ ਬਾਜ਼ਾਰ ਸੈਸ਼ਨ ਵਿੱਚ 1,79,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.9 ਫੀਸਦੀ ਸ਼ੁੱਧਤਾ ਵਾਲੀ ਕੀਮਤੀ ਧਾਤ 2,850 ਰੁਪਏ ਵਧ ਕੇ 1,30,800 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਰਿਕਾਰਡ ਪੱਧਰ ’ਤੇ ਪਹੁੰਚ ਗਈ ਜੋ ਕਿ ਪਿਛਲੇ ਕਾਰੋਬਾਰੀ ਦਿਨ ਸਮੇਂ 1,27,950 ਰੁਪਏ ਸੀ।