Canada India latest news World

ਕੈਨੇਡਾ ਵੱਲੋਂ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀ

ਕੈਨੇਡਾ ਵੱਲੋਂ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀ
  • PublishedOctober 26, 2025

ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ ਲੋਕ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਦੌਰਾਨ ਉੱਠਿਆ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਨੇ ਗੈਰੀ ਆਨੰਦਸੰਗਰੀ ਉੱਤੇ ਸਵਾਲਾਂ ਦੀ ਬੁਛਾੜ ਕਰ ਦਿੱਤੀ।

ਟੋਰੀ ਐੱਮਪੀ ਫਰੈਂਕ ਕੈਪੁਟੋ ਨੇ ਡਿਪੋਰਟੇਸ਼ਨ ਲਿਸਟ ਵਿਚ ਸ਼ਾਮਲ ਪਰਵਾਸੀਆਂ ਦੀ ਗਿਣਤੀ ਬਾਰੇ ਪੁੱਛਿਆ ਤਾਂ ਲੋਕ ਸੁਰੱਖਿਆ ਮੰਤਰੀ ਨੇ ਜਵਾਬ ਦੇਣ ਤੋਂ ਨਾਂਹ ਕਰ ਦਿੱਤੀ। ਪਰ ਬਾਅਦ ਵਿਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਮੁਖੀ ਐਰਿਨ ਓ ਗੌਰਮਨ ਨੇ ਸਾਫ਼ ਤੌਰ ’ਤੇ ਮੰਨਿਆ ਕਿ 32 ਹਜ਼ਾਰ ਗ਼ੈਰਕਨੂੰਨੀ ਪਰਵਾਸੀ ਫ਼ਰਾਰ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਅੰਕੜਾ ਘੱਟ—ਵੱਧ ਹੋ ਸਕਦਾ ਹੈ। ਕੈਨੇਡਾ—ਅਮਰੀਕਾ ਬਾਰਡਰ ਰਾਹੀਂ ਹੋਣ ਵਾਲੇ ਨਾਜਾਇਜ਼ ਪਰਵਾਸ ਦਾ ਜ਼ਿਕਰ ਕਰਦਿਆਂ ਗੈਰੀ ਆਨੰਦਸੰਗਰੀ ਨੇ ਕਿਹਾ ਕਿ ਇਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 99 ਫ਼ੀਸਦੀ ਕਮੀ ਆਈ ਹੈ ਅਤੇ ਗ਼ੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਸੀਬੀਐੱਸਏ ਨੂੰ 55 ਮਿਲੀਅਨ ਡਾਲਰ ਦੇ ਵਾਧੂ ਫ਼ੰਡ ਮੁਹੱਈਆ ਕਰਵਾਏ ਜਾ ਰਹੇ।