India latest news

ਆਵਾਰਾ ਕੁੱਤਿਆਂ ਦੇ ਮਾਮਲੇ ’ਤੇ ਹਲਫਨਾਮਾ ਦਾਇਰ ਨਾ ਕਰਨ ’ਤੇ ਸੁਪਰੀਮ ਕੋਰਟ ਸਖ਼ਤ

ਆਵਾਰਾ ਕੁੱਤਿਆਂ ਦੇ ਮਾਮਲੇ ’ਤੇ ਹਲਫਨਾਮਾ ਦਾਇਰ ਨਾ ਕਰਨ ’ਤੇ ਸੁਪਰੀਮ ਕੋਰਟ ਸਖ਼ਤ
  • PublishedOctober 27, 2025

ਦੇਸ਼ ਦੀ ਸਰਵਉਚ ਅਦਾਲਤ ਨੇ ਅਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਹਲਫ਼ਨਾਮੇ ਦਾਇਰ ਨਾ ਕਰਨ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਅੱਜ ਪੱਛਮੀ ਬੰਗਾਲ ਅਤੇ ਤੇਲੰਗਾਨਾ ਤੋਂ ਇਲਾਵਾ ਹੋਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਤਾਂ ਕਿ ਇਹ ਸਪਸ਼ਟ ਕੀਤਾ ਜਾ ਸਕੇ ਕਿ ਅਦਾਲਤੇ ਦੇ ਹੁਕਮਾਂ ’ਤੇ ਹਲਫ਼ਨਾਮੇ ਦਾਇਰ ਕਿਉਂ ਨਹੀਂ ਕੀਤੇ ਗਏ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ 22 ਅਗਸਤ ਦੇ ਹੁਕਮ ਤੋਂ ਬਾਅਦ ਸਿਰਫ਼ ਦਿੱਲੀ ਨਗਰ ਨਿਗਮ ਅਤੇ ਪੱਛਮੀ ਬੰਗਾਲ ਅਤੇ ਤੇਲੰਗਾਨਾ ਰਾਜਾਂ ਨੇ ਆਪਣੇ ਹਲਫ਼ਨਾਮੇ ਦਾਇਰ ਕੀਤੇ ਹਨ। ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਪਸ਼ੂ ਜਨਮ ਨਿਯੰਤਰਣ (ਏ.ਬੀ.ਸੀ.) ਨਿਯਮਾਂ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮੇ ਦਾਇਰ ਨਾ ਕਰਨ ਲਈ ਦੂਜੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨਿੰਦਾ ਕੀਤੀ।