India latest news

ਜਸਟਿਸ ਸੂਰਿਆ ਕਾਂਤ ਭਾਰਤ ਦੇ ਚੀਫ ਜਸਟਿਸ ਨਿਯੁਕਤ

ਜਸਟਿਸ ਸੂਰਿਆ ਕਾਂਤ ਭਾਰਤ ਦੇ ਚੀਫ ਜਸਟਿਸ ਨਿਯੁਕਤ
  • PublishedOctober 30, 2025

ਜਸਟਿਸ ਸੂਰਿਆ ਕਾਂਤ ਨੂੰ ਅੱਜ ਭਾਰਤ ਦੇ 53ਵੇਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਅਤੇ ਉਹ 24 ਨਵੰਬਰ ਨੂੰ ਅਹੁਦਾ ਸੰਭਾਲਣਗੇ। ਇਸ ਨਿਯੁਕਤੀ ਦਾ ਐਲਾਨ ਕੇਂਦਰੀ ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਨੇ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਜਸਟਿਸ ਸੂਰਿਆ ਕਾਂਤ ਜਸਟਿਸ ਬੀ ਆਰ ਗਵੱਈ ਦੀ ਥਾਂ ਲੈਣਗੇ ਜੋ 23 ਨਵੰਬਰ ਨੂੰ ਅਹੁਦਾ ਛੱਡ ਰਹੇ ਹਨ। ਸੂਰਿਆ ਕਾਂਤ ਲਗਪਗ 15 ਮਹੀਨਿਆਂ ਲਈ ਸੀਜੇਆਈ ਰਹਿਣਗੇ ਅਤੇ 9 ਫਰਵਰੀ, 2027 ਨੂੰ 65 ਸਾਲ ਦੀ ਉਮਰ ਪੂਰੀ ਕਰਨ ’ਤੇ ਅਹੁਦਾ ਛੱਡ ਦੇਣਗੇ। ਇਸ ਸਬੰਧੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ X ’ਤੇ ਪੋਸਟ ਪਾ ਕੇ ਸ਼ੁਭਕਾਮਨਾਵਾਂ ਦਿੱਤੀਆਂ। ਜਸਟਿਸ ਕਾਂਤ ਦਾ ਜਨਮ 10 ਫਰਵਰੀ, 1962 ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਮੱਧ ਵਰਗੀ ਪਰਿਵਾਰ ਵਿੱਚ ਹੋਇਆ ਸੀ ਤੇ ਉਹ 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ ਸਨ।