ICC ਮਹਿਲਾ ਵਿਸ਼ਵ ਕੱਪ: ਆਸਟਰੇਲੀਆ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਭਾਰਤ; ਫਾਈਨਲ ’ਚ ਦੱਖਣੀ ਅਫਰੀਕਾ ਨਾਲ ਮੁਕਾਬਲਾ 2 ਨਵੰਬਰ ਨੂੰ
ਭਾਰਤ ਨੇ ਆਈਸੀਸੀ ਵਿਮੈਨ ਵਰਲਡ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਅੱਜ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 49.5 ਓਵਰਾਂ ਵਿਚ 338 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਜਦਕਿ ਭਾਰਤ ਨੇ ਪੰਜ ਵਿਕਟਾਂ ਦੇ ਨੁਕਸਾਨ ਨਾਲ 48.3 ਓਵਰਾਂ ਵਿਚ ਜੇਤੂ ਟੀਚਾ ਸਰ ਕੀਤਾ। ਭਾਰਤ ਨੇ 341 ਦੌੜਾਂ ਬਣਾਈਆਂ ਤੇ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਹਰਾ ਕੇ ਫਾਈਨਲ ਵਿਚ ਥਾਂ ਬਣਾਈ। ਭਾਰਤ ਦਾ ਫਾਈਨਲ ਵਿਚ ਮੁਕਾਬਲਾ ਦੱਖਣੀ ਅਫਰੀਕਾ ਨਾਲ 2 ਨਵੰਬਰ ਨੂੰ ਹੋਵੇਗਾ।