latest news Punjab

Tarn Taran Bypoll: ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ

Tarn Taran Bypoll: ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ
  • PublishedNovember 14, 2025

ਆਪ’ ਉਮੀਦਦਾਰ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ 42649 ਵੋਟਾਂ ਪਈਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਨੂੰ 12091 ਵੋਟਾਂ ਦੇ ਫ਼ਰਕ ਨਾਲ ਹਰਾਇਆ। ਅਕਾਲੀ ਉਮੀਦਵਾਰ ਨੂੰ 30558 ਵੋਟਾਂ ਪਈਆਂ। ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ, ਜਿਸ ਨੂੰ ‘ਵਾਰਿਸ ਪੰਜਾਬ ਦੇ’ ਤੇ ਹੋਰਨਾਂ ਪੰਥਕ ਧਿਰਾਂ ਦੀ ਹਮਾਇਤ ਹੈ, 19620 ਵੋਟਾਂ ਨਾਲ ਤੀਜੇ ਸਥਾਨ ’ਤੇ ਰਿਹਾ।

ਕਾਂਗਰਸ ਦੇ ਕਰਨਬੀਰ ਸਿੰਘ ਬੁਰਜ 15078 ਵੋਟਾਂ ਪਈਆਂ। ਭਾਜਪਾ ਦੇ ਹਰਜੀਤ ਸਿੰਘ ਸੰਧੂ 6239 ਵੋਟਾਂ ਪੰਜਵੇਂ ਨੰਬਰ ’ਤੇ ਰਹੇ। ਨੀਟੂ ਸ਼ਟਰਾਂਵਾਲਾ 464 ਵੋਟਾਂ ਨਾਲ 8ਵੇਂ ਸਥਾਨ ’ਤੇ ਹੈ। ‘ਆਪ’ ਵਰਕਰਾਂ ਤੇ ਸਮਰਥਕਾਂ ਨੇ 14ਵੇਂ ਗੇੜ ਦੀ ਗਿਣਤੀ ਮਗਰੋਂ ਹੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਤਰਨ ਤਾਰਨ ਦੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਦੂਜੇ ਪਾਸੇ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ।