Entertainment latest news

ਨਹੀਂ ਰਹੇ ਬਾਲੀਵੁੱਡ ਅਦਾਕਾਰ ਧਰਮੇਂਦਰ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਹੀਂ ਰਹੇ ਬਾਲੀਵੁੱਡ ਅਦਾਕਾਰ ਧਰਮੇਂਦਰ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
  • PublishedNovember 24, 2025

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ ਆਖਰੀ ਸਾਹ ਲਏ।

ਉਨ੍ਹਾਂ ਦਾ ਅੰਤਿਮ ਸੰਸਕਾਰ ਵਿਲੇ ਪਾਰਲੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿਸ ਵਿੱਚ ਸਲਮਾਨ ਖਾਨ, ਸੰਜੇ ਦੱਤ, ਅਮਿਤਾਭ ਬੱਚਨ ਅਤੇ ਆਮਿਰ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹੋ ਰਹੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਬਜ਼ੁਰਗ ਅਦਾਕਾਰ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।

ਧਰਮਿੰਦਰ ਦੇ ਦੇਹਾਂਤ ਨਾਲ ਪੂਰੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਬੌਲੀਵੁੱਡ ਅਦਾਕਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਸ਼ਮਸ਼ਾਨਘਾਟ ਪਹੁੰਚੇ ਹਨ। ਨਿਰਮਾਤਾ ਤੇ ਨਿਰਦੇਸ਼ਕ ਕਰਨ ਜੌਹਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਉਨ੍ਹਾਂ ਲਿਖਿਆ,“ ਇਹ ਇੱਕ ਯੁੱਗ ਦਾ ਅੰਤ ਹੈ, ਇੱਕ ਉੱਚਾ ਮੈਗਾਸਟਾਰ, ਮੁੱਖ ਧਾਰਾ ਦੇ ਸਿਨੇਮਾ ਵਿੱਚ ਇੱਕ ਸੱਚੇ ਹੀਰੋ ਦਾ ਪ੍ਰਤੀਕ, ਬਹੁਤ ਹੀ ਸੁੰਦਰ ਅਤੇ ਇੱਕ ਰਹੱਸਮਈ ਸਕਰੀਨ ਮੌਜੂਦਗੀ ਦਾ ਮਾਲਕ। ਉਹ ਭਾਰਤੀ ਸਿਨੇਮਾ ਦਾ ਇੱਕ ਸੱਚਾ ਦੰਤਕਥਾ ਹੈ ਅਤੇ ਹਮੇਸ਼ਾ ਰਹੇਗਾ। ਉਸਦਾ ਨਾਮ ਸਿਨੇਮਾ ਦੇ ਇਤਿਹਾਸ ਦੇ ਇਤਿਹਾਸ ਵਿੱਚ ਹਮੇਸ਼ਾ ਲਈ ਚਮਕਦਾ ਰਹੇਗਾ।

ਜ਼ਿਕਰਯੋਗ ਹੈ ਕਿ ਬਜ਼ੁਰਗ ਅਦਾਕਾਰ ਨੂੰ ਕੁਝ ਦਿਨ ਪਹਿਲਾਂ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਹੇਮਾ ਮਾਲਿਨੀ, ਪੁੱਤਰ ਸੰਨੀ ਦਿਓਲ ਤੇ ਬੌਬੀ ਦਿਓਲ ਨੇ ਆਪਣੇ ਬਿਮਾਰ ਪਿਤਾ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਸਿਹਤ ਵਿੱਚ ਕੁਝ ਸੁਧਾਰ ਹੋਣ ਤੋਂ ਬਾਅਦ ਪਰਿਵਾਰ ਅਦਾਕਾਰ ਨੂੰ ਘਰ ਲੈ ਗਿਆ ਸੀ।