ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਅੱਜ ਜਾਰੀ ਹੁਕਮਾਂ ਅਨੁਸਾਰ 24 ਤੋਂ 31 ਦਸੰਬਰ ਤਕ ਸਕੂਲ ਬੰਦ ਰਹਿਣਗੇ।
ਪੰਜਾਬ ਸਰਕਾਰ ਦੀ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨੰਨਦਿਤਾ ਮਿੱਤਰਾ ਨੇ ਅੱਜ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਇਹ ਹੁਕਮ ਸਰਕਾਰੀ ਸਕੂਲਾਂ ਤੇ ਨਿੱਜੀ ਸਕੂਲਾਂ ਵਿਚ ਲਾਗੂ ਹੋਣਗੇ। ਇਸ ਤੋਂ ਬਾਅਦ ਸਕੂਲ ਪਹਿਲੀ ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਵਿਭਾਗ ਵਲੋਂ ਇਸ ਸਰਕੁਲਰ ਦੀ ਕਾਪੀ ਸਾਰੇ ਸਕੂਲਾਂ, ਐਸ ਸੀ ਈ ਆਰ ਟੀ ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਗਈ ਹੈ।
ਪੰਜਾਬ ਵਿਚ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲ ਹਨ ਜਿਸ ਵਿਚ 35 ਲੱਖ ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਕੁਝ ਸਾਲਾਂ ਵਿਚ ਜਨਵਰੀ ਵਿਚ ਠੰਢ ਵਧਣ ਤੋਂ ਬਾਅਦ ਇਹ ਛੁੱਟੀਆਂ ਵੀ ਵਧਾਈਆਂ ਜਾਂਦੀਆਂ ਰਹੀਆਂ ਹਨ।