latest news Punjab

ਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
  • PublishedDecember 19, 2025

ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੰਤਰਿਮ ਰਾਹਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹਰਚਰਨ ਭੁੱਲਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਕਾਰਵਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

ਮੁਅੱਤਲ ਅਧਿਕਾਰੀ ਨੂੰ ਕਿਸੇ ਵੀ ਰਾਹਤ ਤੋਂ ਇਨਕਾਰ ਕਰਦੇ ਹੋਏ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਉਨ੍ਹਾਂ ਵੱਲੋਂ ਪੇਸ਼ ਹੋਏ ਵਕੀਲ ਨੂੰ ਚਿਤਾਵਨੀ ਦਿੱਤੀ ਕਿ ਉਹ ਸੁਣਵਾਈ ਲਈ ਦਬਾਅ ਨਾ ਪਾਉਣ ਕਿਉਂਕਿ ਜੇ ਸਿਖਰਲੀ ਅਦਾਲਤ ਨੇ ਇਸ ਮਾਮਲੇ ’ਤੇ ਹੁਕਮ ਸੁਣਾਇਆ ਤਾਂ ਉਨ੍ਹਾਂ ਨੂੰ ਪਸੰਦ ਨਹੀਂ ਆਵੇਗਾ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਕਾਰਵਾਈ ’ਤੇ ਰੋਕ ਲਗਾਉਣ ਅਤੇ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕਰਨ ਵਾਲੀ ਭੁੱਲਰ ਦੀ ਅਪੀਲ ਨੂੰ ਰੱਦ ਕਰ ਦਿੱਤਾ ਅਤੇ ਮਾਮਲਾ ਜਨਵਰੀ ਲਈ ਮੁਲਤਵੀ ਕਰ ਦਿੱਤਾ।