latest news Punjab

ਭ੍ਰਿਸ਼ਟਾਚਾਰ ਮਾਮਲਾ: ਕ੍ਰਿਸ਼ਨੂੰ ਸ਼ਾਰਦਾ ਦੀ ਜ਼ਮਾਨਤ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ

ਭ੍ਰਿਸ਼ਟਾਚਾਰ ਮਾਮਲਾ: ਕ੍ਰਿਸ਼ਨੂੰ ਸ਼ਾਰਦਾ ਦੀ ਜ਼ਮਾਨਤ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ
  • PublishedJanuary 3, 2026

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਵਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਅੱਜ ਸੀਬੀਆਈ ਨੂੰ 7 ਜਨਵਰੀ ਲਈ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਅਦਾਲਤ ਨੇ ਕਿਹਾ ਕਿ ਸੀਬੀਆਈ ਇਸ ਮਾਮਲੇ ਵਿਚ ਆਪਣਾ ਜਵਾਬ ਦਾਇਰ ਕਰੇ। ਸ਼ਾਰਦਾ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਵਿੱਚ ਕਿਹਾ ਕਿ ਮਾਮਲੇ ਵਿੱਚ ਚਲਾਨ ਪਹਿਲਾਂ ਹੀ ਦਾਇਰ ਕੀਤਾ ਜਾ ਚੁੱਕਾ ਹੈ ਅਤੇ ਜਾਂਚ ਮੁਕੰਮਲ ਹੋ ਚੁੱਕੀ ਹੈ।

ਸੀਬੀਆਈ ਨੇ ਭੁੱਲਰ ਅਤੇ ਉਸ ਦੇ ਕਥਿਤ ਸਹਾਇਕ ਕ੍ਰਿਸ਼ਨੂੰ ਸ਼ਾਰਦਾ ਨੂੰ ਪਿਛਲੇ ਸਾਲ 16 ਅਕਤੂਬਰ ਨੂੰ ਇੱਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੂੰ 11 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਵਸਨੀਕ ਆਕਾਸ਼ ਬੱਤਾ ਤੋਂ ਇੱਕ ਲਿਖਤੀ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪੰਜਾਬ ਪੁਲੀਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਰਾਹੀਂ ਬੱਤਾ ਖ਼ਿਲਾਫ਼ 2023 ਵਿੱਚ ਪੁਲੀਸ ਸਟੇਸ਼ਨ ਸਰਹਿੰਦ ਵਿੱਚ ਦਰਜ ਐਫਆਈਆਰ ਦਾ ਨਿਪਟਾਰਾ ਕਰਨ ਲਈ ਰਿਸ਼ਵਤ ਦੀ ਮੰਗੀ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾਇਆ ਅਤੇ ਦੋਵਾਂ ਨੂੰ ਰਿਸ਼ਵਤ ਦੇ ਪੈਸੇ ਸਮੇਤ ਗ੍ਰਿਫ਼ਤਾਰ ਕਰ ਲਿਆ।