latest news World

ਬੰਗਲਾਦੇਸ਼ ਵਿੱਚ ਇੱਕ ਹੋਰ ਹਿੰਦੂ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

ਬੰਗਲਾਦੇਸ਼ ਵਿੱਚ ਇੱਕ ਹੋਰ ਹਿੰਦੂ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ
  • PublishedJanuary 6, 2026

ਬੰਗਲਾਦੇਸ਼ ਦੇ ਨਰਸਿੰਗਦੀ ਸ਼ਹਿਰ ਵਿੱਚ ਇੱਕ 40 ਸਾਲਾ ਹਿੰਦੂ ਕਰਿਆਨਾ ਸਟੋਰ ਮਾਲਕ, ਮਨੀ ਚੱਕਰਵਰਤੀ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਇਹ ਘਟਨਾ ਸੋਮਵਾਰ ਰਾਤ ਉਸ ਵੇਲੇ ਵਾਪਰੀ ਜਦੋਂ ਮਨੀ ਆਪਣੀ ਦੁਕਾਨ ਬੰਦ ਕਰਕੇ ਘਰ ਪਰਤ ਰਿਹਾ ਸੀ। ਹਮਲਾਵਰਾਂ ਨੇ ਉਸ ’ਤੇ ਘਾਤ ਲਗਾ ਕੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਨੂੰ ਨਿਸ਼ਾਨਾ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸੇ ਸੋਮਵਾਰ ਨੂੰ ਜੈਸੋਰ ਜ਼ਿਲ੍ਹੇ ਵਿੱਚ ਇੱਕ ਹੋਰ ਹਿੰਦੂ ਕਾਰੋਬਾਰੀ ਰਾਣਾ ਪ੍ਰਤਾਪ ਬੈਰਾਗੀ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ 3 ਜਨਵਰੀ ਨੂੰ ਖੋਕਨ ਚੰਦਰ ਦਾਸ ਨੂੰ ਜਿਉਂਦਾ ਸਾੜ ਦਿੱਤਾ ਗਿਆ ਸੀ ਅਤੇ ਦਸੰਬਰ ਮਹੀਨੇ ਵਿੱਚ ਵੀ ਕਈ ਹਿੰਦੂਆਂ ਨੂੰ ਭੀੜ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਹਿੰਦੂਆਂ ਦੇ ਘਰਾਂ ਨੂੰ ਅੱਗ ਲਗਾਉਣ ਅਤੇ ਕਥਿਤ ਈਸ਼ਨਿੰਦਾ ਦੇ ਨਾਮ ’ਤੇ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਨੇ ਉੱਥੇ ਰਹਿ ਰਹੇ ਅਲਪਸੰਖਿਅਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।