latest news Punjab

ਪੈਰੋਲ ਨਾ ਮਿਲਣ ’ਤੇ HC ਪਹੁੰਚੇ ਅੰਮ੍ਰਿਤਪਾਲ ਸਿੰਘ; ਕਿਹਾ-ਲੋਕਾਂ ਦੀ ਆਵਾਜ਼ ਚੁੱਕਣਾ ਮੇਰਾ ਲੋਕਤੰਤਰੀ ਹੱਕ

ਪੈਰੋਲ ਨਾ ਮਿਲਣ ’ਤੇ HC ਪਹੁੰਚੇ ਅੰਮ੍ਰਿਤਪਾਲ ਸਿੰਘ; ਕਿਹਾ-ਲੋਕਾਂ ਦੀ ਆਵਾਜ਼ ਚੁੱਕਣਾ ਮੇਰਾ ਲੋਕਤੰਤਰੀ ਹੱਕ
  • PublishedFebruary 9, 2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨੈਸ਼ਨਲ ਸਕਿਊਰਿਟੀ ਐਕਟ (NSA) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਸੰਸਦ ਦੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਰਿਹਾਈ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਅੰਮ੍ਰਿਤਪਾਲ ਨੇ ਅਦਾਲਤ ਵਿੱਚ ਤਰਕ ਦਿੱਤਾ ਹੈ ਕਿ ਉਹ ਆਪਣੇ ਹਲਕੇ ਦੇ 19 ਲੱਖ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਸੰਸਦ ਵਿੱਚ ਜਾ ਕੇ ਉਨ੍ਹਾਂ ਦੇ ਮੁੱਦੇ ਚੁੱਕਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਉਨ੍ਹਾਂ 1000 ਪਿੰਡਾਂ ਦੀ ਗੱਲ ਕਰਨਾ ਚਾਹੁੰਦੇ ਹਨ ਜੋ ਅਗਸਤ 2025 ਦੇ ਹੜ੍ਹਾਂ ਕਾਰਨ ਬਰਬਾਦ ਹੋ ਗਏ ਸਨ। ਇਸ ਤੋਂ ਇਲਾਵਾ, ਉਹ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕੋਹੜ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਦੇ ਮੁੱਦਿਆਂ ਨੂੰ ਵੀ ਲੋਕ ਸਭਾ ਵਿੱਚ ਚੁੱਕਣਾ ਚਾਹੁੰਦੇ ਹਨ।

ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਵਾਲੇ ਆਦੇਸ਼ ਨੂੰ ਗੈਰ-ਕਾਨੂੰਨੀ ਅਤੇ ਗੁੰਝਲਦਾਰ ਦੱਸਿਆ ਹੈ। ਇਹ ਪਟੀਸ਼ਨ ਜਲਦ ਹੀ ਮੁੱਖ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਕੋਲ ਸੁਣਵਾਈ ਲਈ ਆ ਸਕਦੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਪੈਰੋਲ ਦੇਣ ਦਾ ਅੰਤਿਮ ਫੈਸਲਾ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।