latest news Punjab

Beant Singh Murder Case: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ SC ਵਿੱਚ ਸੁਣਵਾਈ ਟਲੀ

Beant Singh Murder Case: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ SC ਵਿੱਚ ਸੁਣਵਾਈ ਟਲੀ
  • PublishedFebruary 17, 2026

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ 11 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ।

ਮੰਗਲਵਾਰ ਨੂੰ ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਸਮਾਂ ਮੰਗੇ ਜਾਣ ਤੋਂ ਬਾਅਦ ਇਹ ਫੈਸਲਾ ਸੁਣਾਇਆ। ਹਵਾਰਾ, ਜੋ ਕਿ 1995 ਦੇ ਬੰਬ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਦਿੱਲੀ ਵਿੱਚ ਉਸ ਵਿਰੁੱਧ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ, ਇਸ ਲਈ ਉਸਨੂੰ ਉਸਦੇ ਜੱਦੀ ਸੂਬੇ ਪੰਜਾਬ ਵਿੱਚ ਭੇਜਿਆ ਜਾਣਾ ਚਾਹੀਦਾ ਹੈ।