latest news Punjab

Farmers-Police Clash: ਪ੍ਰਦਰਸ਼ਨ ਮਗਰੋਂ ਕਿਸਾਨ ਆਗੂਆਂ ਦੀ ਜ਼ਮਾਨਤ ਮਨਜ਼ੂਰ

Farmers-Police Clash: ਪ੍ਰਦਰਸ਼ਨ ਮਗਰੋਂ ਕਿਸਾਨ ਆਗੂਆਂ ਦੀ ਜ਼ਮਾਨਤ ਮਨਜ਼ੂਰ
  • PublishedFebruary 18, 2026

ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ BKU ਏਕਤਾ ਉਗਰਾਹਾਂ ਦੇ ਦੋ ਮੁੱਖ ਆਗੂਆਂ, ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਜਿਉਂਦ ਦੀ ਜ਼ਮਾਨਤ (Bail) ਅੱਜ ਅਦਾਲਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਲਾਂਕਿ ਆਗੂਆਂ ਦੀ ਜ਼ਮਾਨਤ ਹੋ ਗਈ ਹੈ ਪਰ ਪੰਜਾਬ ਭਰ ਵਿੱਚ ਚੱਲ ਰਹੇ ਰੋਸ ਧਰਨੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪ੍ਰਦਰਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਤਮਾਮ ਵਰਕਰਾਂ ਨੂੰ ਰਿਹਾਅ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ ਭਲਕੇ ਸੂਬੇ ਭਰ ਵਿੱਚ ‘ਜੇਤੂ ਰੈਲੀਆਂ’ ਕੀਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਅੱਜ ਹੋਣ ਵਾਲੇ ਵੱਡੇ ਪ੍ਰਦਰਸ਼ਨ ਨੂੰ ਰੋਕਣ ਲਈ ਲੰਘੀ ਰਾਤ ਤੋਂ ਹੀ ਸਾਵਧਾਨੀ ਵਰਤਦਿਆਂ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਬਠਿੰਡਾ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਵੱਲੋਂ ਥਾਂ-ਥਾਂ ਬੈਰੀਕੇਡ ਲਗਾ ਕੇ ਰੋਕਿਆ ਗਿਆ, ਜਿਸ ਕਾਰਨ ਕਿਸਾਨਾਂ ਨੇ ਹਾਈਵੇਅ ਅਤੇ ਹੋਰਨਾਂ ਥਾਵਾਂ ’ਤੇ ਹੀ ਧਰਨੇ ਲਗਾ ਦਿੱਤੇ।