latest news Punjab

Tarn Taran ਵਿੱਚ AAP Sarpanch ਦੇ ਕਤਲ ਦੀ Lakhbir Landa ਗਰੋਹ ਨੇ ਜ਼ਿੰਮੇਵਾਰੀ ਲਈ

Tarn Taran ਵਿੱਚ AAP Sarpanch ਦੇ ਕਤਲ ਦੀ Lakhbir Landa ਗਰੋਹ ਨੇ ਜ਼ਿੰਮੇਵਾਰੀ ਲਈ
  • PublishedFebruary 19, 2026

ਤਰਨ ਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਬਰਿੰਦਰ ਸਿੰਘ ਦੇ ਕਤਲ ਤੋਂ ਇੱਕ ਦਿਨ ਬਾਅਦ ਲਖਬੀਰ ਲੰਡਾ ਗਰੋਹ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਰਬਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਇੱਕ ਵਿਆਹ ਸਮਾਗਮ ਦੌਰਾਨ ਦੋ ਹਮਲਾਵਰਾਂ ਨੇ ਬਹੁਤ ਨੇੜਿਓਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲੀਸ ਮੁਤਾਬਕ ਇਸ ਵਾਰਦਾਤ ਵਿੱਚ ਏਕੇ-47 ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਦੱਸਣਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਵਲਟੋਹਾ ਦੇ ਇੱਕ ਹੋਰ ‘ਆਪ’ ਸਰਪੰਚ ਝਰਮਲ ਸਿੰਘ ਦਾ ਵੀ ਇੱਕ ਵਿਆਹ ਦੌਰਾਨ ਕਤਲ ਕਰ ਦਿੱਤਾ ਗਿਆ ਸੀ।

ਤਰਨ ਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਫਿਰੌਤੀ ਜਾਂ ਧਮਕੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਸਗੋਂ ਇਹ ਕਤਲ ਪੁਰਾਣੀ ਰੰਜਿਸ਼ ਜਾਂ ਬਦਲੇ ਦੀ ਭਾਵਨਾ ਨਾਲ ਜੁੜਿਆ ਹੋ ਸਕਦਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਗਰੋਹ ਦੀ ਪੋਸਟ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।