India latest news

Assembly Elections 2026: ਬੰਗਾਲ ਵਿੱਚ 91 ਫੀਸਦੀ ਅਤੇ ਤਾਮਿਲਨਾਡੂ ’ਚ 84 ਫੀਸਦੀ ਵੋਟਿੰਗ

Assembly Elections 2026: ਬੰਗਾਲ ਵਿੱਚ 91 ਫੀਸਦੀ ਅਤੇ ਤਾਮਿਲਨਾਡੂ ’ਚ 84 ਫੀਸਦੀ ਵੋਟਿੰਗ
  • PublishedApril 23, 2026

Assembly Elections 2026: ਪੱਛਮੀ ਬੰਗਾਲ ਵਿੱਚ ਸਿਆਸੀ ਤਾਕਤ ਦੇ ਵੱਡੇ ਇਮਤਿਹਾਨ ਵਜੋਂ ਦੇਖੀਆਂ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸ਼ੁਰੂ ਹੋਇਆ। ਚੋਣ ਕਮਿਸ਼ਨ ਵੱਲੋਂ ਸ਼ਾਮ 6 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਪੱਛਮੀ ਬੰਗਾਲ 91 ਫੀਸਦੀ ਦੀ ਸ਼ਾਨਦਾਰ ਵੋਟਿੰਗ ਦਰ ਨਾਲ ਸਭ ਤੋਂ ਅੱਗੇ ਰਿਹਾ, ਜਦਕਿ ਤਾਮਿਲਨਾਡੂ ਵਿੱਚ 84 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਦੋਵਾਂ ਸੂਬਿਆਂ ਵਿੱਚ ਵੋਟਰ ਵੱਡੀ ਗਿਣਤੀ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈ ਰਹੇ ਹਨ।

ਉੱਤਰੀ ਬੰਗਾਲ ਦੇ ਦਾਰਜੀਲਿੰਗ ਤੇ ਜਲਪਾਈਗੁੜੀ ਤੋਂ ਲੈ ਕੇ ਦੱਖਣ ਦੇ ਮੁਰਸ਼ਿਦਾਬਾਦ, ਨਾਦੀਆ ਅਤੇ ਹੁਗਲੀ ਵਰਗੇ ਜ਼ਿਲ੍ਹਿਆਂ ਵਿੱਚ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਇੱਥੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧੀ ਟੱਕਰ ਦਿਖਾਈ ਦੇ ਰਹੀ ਹੈ।