Bomb Threat: ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ਜਾਰੀ
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਚੁਣੌਤੀ ਦਿੰਦਿਆਂ ਇੱਕ ਵਾਰ ਫਿਰ ਅਤਿਵਾਦੀ ਧਮਕੀ ਦਿੱਤੀ ਗਈ ਹੈ। ਰੇਲਵੇ ਵਿਭਾਗ ਨੂੰ ਪ੍ਰਾਪਤ ਹੋਏ ਇੱਕ ਸਨਸਨੀਖੇਜ਼ ਈਮੇਲ ਵਿੱਚ ਪੰਜਾਬ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਧਮਕੀ ਅਜਿਹੇ ਸਮੇਂ ਆਈ ਹੈ ਜਦੋਂ ਸੂਬਾ ਪ੍ਰਸ਼ਾਸਨ ਭਲਕੇ 24 ਅਪਰੈਲ ਨੂੰ ‘ਬਲੈਕ ਆਊਟ ਮੌਕ ਡਰਿੱਲ’ ਦੀਆਂ ਤਿਆਰੀਆਂ ਕਰ ਰਿਹਾ ਹੈ।
ਮੁੱਖ ਨਿਸ਼ਾਨੇ ਅਤੇ ਧਮਕੀ ਦੇ ਵੇਰਵੇ ਪ੍ਰਾਪਤ ਜਾਣਕਾਰੀ ਅਨੁਸਾਰ, ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ‘ਤੇ ਭੇਜੀ ਗਈ ਇਸ ਈਮੇਲ ਵਿੱਚ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਵਰਗੇ ਅਹਿਮ ਰੇਲਵੇ ਸਟੇਸ਼ਨਾਂ ਦੇ ਰੇਲਵੇ ਟਰੈਕ ਨੂੰ ਉਡਾਉਣ ਦਾ ਜ਼ਿਕਰ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ 24 ਅਪਰੈਲ ਨੂੰ ਹੋਣ ਵਾਲੀ ਮੌਕ ਡਰਿੱਲ ਦੌਰਾਨ ਕੀਤੀ ਜਾਵੇਗੀ। ਸਕੂਲਾਂ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਗਈ ਹੈ ਕਿ ‘ਬੱਚਿਆਂ ਨੂੰ ਸਕੂਲ ਨਾ ਭੇਜੋ’ ਈਮੇਲ ਵਿੱਚ ਸਟੇਸ਼ਨਾਂ ਦੇ ਨਾਲ-ਨਾਲ ਸ਼ੁੱਕਰਵਾਰ ਨੂੰ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।