latest news Punjab

CM ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ BJP ‘ਚ ਹੋਏ ਸ਼ਾਮਲ

CM ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ BJP ‘ਚ ਹੋਏ ਸ਼ਾਮਲ
  • PublishedMay 11, 2026

ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਦੇ ਪਿਤਾ ਦੇ ਛੋਟੇ ਭਰਾ ਦੇ ਪੁੱਤਰ ਗਿਆਨ ਸਿੰਘ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਬੀਜੇਪੀ ‘ਚ ਸ਼ਮੂਲੀਅਤ ਕੀਤੀ।

ਦਿਲਚਸਪ ਗੱਲ ਇਹ ਹੈ ਕਿ ਸੂਤਰਾਂ ਅਨੁਸਾਰ ਮਾਨ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੀ ਮਾਂ ਆਪਸ ਵਿੱਚ ਸਕੀਆਂ ਭੈਣਾਂ ਵੀ ਹਨ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਮੌਜੂਦ ਸਨ।

ਇੰਨਾ ਹੀਂ ਨਹੀਂ ਬਲਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਬਰਨਾਲਾ ਅਤੇ ਪਾਰਟੀ ਦੇ ਜ਼ੋਨਲ ਇੰਚਾਰਜ ਮਨਜਿੰਦਰ ਖਹਿਰਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।