latest news Punjab

Khadoor Sahib MP Amritpal Singh: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ

Khadoor Sahib MP Amritpal Singh: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ
  • PublishedMay 15, 2026

Khadoor Sahib MP Amritpal Singh: ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਦੇ ਜਰੀਏ ਅੰਮ੍ਰਿਤਸਰ ਅਦਾਲਤ ’ਚ ਪੇਸ਼ੀ ਹੋਈ। ਅੰਮ੍ਰਿਤਸਰ ਅਦਾਲਤ ਦੇ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਫਰਵਰੀ 2023 ਵਿੱਚ ਅਜਨਾਲਾ ਪੁਲਸ ਥਾਣੇ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਦੋਸ਼ ਚਾਰਜ ਤੈਅ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਉਣ, ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ, ਅਪਰਾਧਿਕ ਸਾਜ਼ਿਸ਼ ਰਚਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਗੈਰ-ਕਾਨੂੰਨੀ ਭੀੜ ਦੀ ਅਗਵਾਈ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ।

ਹਾਲਾਂਕਿ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਰਮਜ਼ ਐਕਟ ਅਤੇ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾਵਾਂ ਨੂੰ ਹਟਾ ਦਿੱਤਾ। ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਇਹ ਧਾਰਾਵਾਂ ਰੱਦ ਕਰ ਦਿੱਤੀਆਂ।

ਕੀ ਹੈ ਅਜਨਾਲਾ ਮਾਮਲਾ? 

ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ ‘ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 ‘ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।