latest news Sports

Women T20 World Cup: ਭਾਰਤ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women T20 World Cup: ਭਾਰਤ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ
  • PublishedJune 14, 2026

ਮਹਿਲਾ ਟੀ-20 ਵਿਸ਼ਵ ਕੱਪ ਦੇ ਵੱਡੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਵੱਲੋਂ ਦਿੱਤੇ ਗਏ 171 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅੱਗੇ ਬੇਵੱਸ ਨਜ਼ਰ ਆਈ ਤੇ 17 ਓਵਰਾਂ ਵਿਚ 106 ਦੌੜਾਂ ’ਤੇ ਆਲ ਆਊਟ ਹੋ ਗਈ।

ਬਰਮਿੰਘਮ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੇ ਸਾਹਮਣੇ ਜਿੱਤ ਲਈ 171 ਦੌੜਾਂ ਦਾ ਟੀਚਾ ਰੱਖਿਆ। ਇਸ ਮੈਚ ਵਿੱਚ ਭਾਰਤ ਨੇ ਨਿਰਧਾਰਿਤ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 170 ਦੌੜਾਂ ਬਣਾਈਆਂ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਵੱਧ 68 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ, ਜਿਸ ਦੀ ਬਦੌਲਤ ਟੀਮ ਇਸ ਮਜ਼ਬੂਤ ਸਥਿਤੀ ਵਿੱਚ ਪਹੁੰਚ ਸਕੀ।

ਮੈਚ ਦੀ ਸ਼ੁਰੂਆਤ ਭਾਰਤ ਲਈ ਚੰਗੀ ਨਹੀਂ ਰਹੀ ਅਤੇ ਸਲਾਮੀ ਬੱਲੇਬਾਜ਼ ਸ਼ਫਾਲੀ ਵਰਮਾ ਸਿਰਫ਼ 6 ਦੌੜਾਂ ਬਣਾ ਕੇ ਸਾਦੀਆ ਇਕਬਾਲ ਦੀ ਗੇਂਦ ‘ਤੇ ਮੁਨੀਬਾ ਅਲੀ ਹੱਥੋਂ ਕੈਚ ਆਊਟ ਹੋ ਗਈ। ਇਸ ਤੋਂ ਤੁਰੰਤ ਬਾਅਦ ਜੇਮੀਮਾ ਰੌਡਰਿਗਜ਼ ਵੀ ਸਿਰਫ਼ 1 ਦੌੜ ਬਣਾ ਕੇ ਪੈਵਿਲੀਅਨ ਪਰਤ ਗਈ। ਇਨ੍ਹਾਂ ਦੋ ਝਟਕਿਆਂ ਤੋਂ ਬਾਅਦ ਸਮ੍ਰਿਤੀ ਮੰਧਾਨਾ ਨੇ ਕਪਤਾਨ ਹਰਮਨਪ੍ਰੀਤ ਕੌਰ ਨਾਲ ਮਿਲ ਕੇ ਪਾਰੀ ਨੂੰ ਸੰਭਾਲਿਆ। ਹਰਮਨਪ੍ਰੀਤ ਕੌਰ ਨੇ 36 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਮੱਧ ਕ੍ਰਮ ਵਿੱਚ ਬੱਲੇਬਾਜ਼ੀ ਕਰਨ ਆਈ ਰਿਚਾ ਘੋਸ਼ ਨੇ ਤੇਜ਼ੀ ਨਾਲ ਖੇਡਦਿਆਂ 34 ਦੌੜਾਂ ਦੀ ਬਹੁਤ ਹੀ ਮਹੱਤਵਪੂਰਨ ਪਾਰੀ ਖੇਡੀ। ਇਸ ਤੋਂ ਇਲਾਵਾ ਭਾਰਤੀ ਟੀਮ ਦੇ ਖਾਤੇ ਵਿੱਚ 11 ਵਾਧੂ (ਐਕਸਟਰਾ) ਦੌੜਾਂ ਵੀ ਜੁੜੀਆਂ। ਪਾਰੀ ਦੇ ਅੰਤ ਵਿੱਚ ਦੀਪਤੀ ਸ਼ਰਮਾ 12 ਦੌੜਾਂ ਅਤੇ ਸ਼੍ਰੇਅੰਕਾ ਪਾਟਿਲ 1 ਦੌੜ ਬਣਾ ਕੇ ਅਜੇਤੂ (not out) ਰਹੀਆਂ। ਭਾਰਤ ਦੀਆਂ ਵਿਕਟਾਂ ਡਿੱਗਣ ਦਾ ਸਿਲਸਿਲਾ ਇਸ ਤਰ੍ਹਾਂ ਰਿਹਾ: 6 ਦੌੜਾਂ ‘ਤੇ ਪਹਿਲੀ, 18 ‘ਤੇ ਦੂਜੀ, 109 ‘ਤੇ ਤੀਜੀ, 110 ‘ਤੇ ਚੌਥੀ, 123 ‘ਤੇ ਪੰਜਵੀਂ ਅਤੇ 168 ਦੌੜਾਂ ‘ਤੇ ਛੇਵੀਂ ਵਿਕਟ ਡਿੱਗੀ।