India latest news

Cockroach Janta Party ਦੇ ਆਗੂ Abhijeet Dipke ਦੀ ਕੁੱਟਮਾਰ

Cockroach Janta Party ਦੇ ਆਗੂ Abhijeet Dipke ਦੀ ਕੁੱਟਮਾਰ
  • PublishedJune 15, 2026

ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਨੇ ਅਚਾਨਕ ਕੌਕਰੇਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਥੱਪੜ ਮਾਰ ਦਿੱਤੇ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਪਾਰਟੀ ਦੇ ਸਮਥਰਕਾਂ ਨੇ ਹਮਲਾ ਕਰਨ ਵਾਲਿਆਂ ਦੀ ਭੁਗਤ ਸੁਆਰੀ।

ਇਹ ਪੂਰਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਜੈਪੁਰ ਵਿੱਚ ਸਿੱਖਿਆ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਸੰਗਠਨਾਂ ਦੇ ਨਾਲ-ਨਾਲ ਕੌਕਰੇਚ ਜਨਤਾ ਪਾਰਟੀ ਦੇ ਆਗੂ ਅਤੇ ਵਰਕਰ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਸੀ। ਇਸੇ ਦੌਰਾਨ ਕੁਝ ਅਣਪਛਾਤੇ ਨੌਜਵਾਨ ਭੀੜ ਵਿੱਚ ਆ ਗਏ ਅਤੇ ਉਨ੍ਹਾਂ ਨੇ ਸਿੱਧਾ ਪਾਰਟੀ ਦੇ ਸੰਸਥਾਪਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਦੇ ਮੂੰਹ ’ਤੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ।

ਆਪਣੇ ਨੇਤਾ ‘ਤੇ ਹੋਏ ਇਸ ਅਚਨਚੇਤ ਹਮਲੇ ਨੂੰ ਦੇਖ ਕੇ ਉੱਥੇ ਮੌਜੂਦ ਕੌਕਰੇਚ ਜਨਤਾ ਪਾਰਟੀ ਦੇ ਸਮਰਥਕ ਅਤੇ ਹੋਰ ਵਰਕਰ ਭੜਕ ਗਏ। ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਉਨ੍ਹਾਂ ਹਮਲਾਵਰ ਨੌਜਵਾਨਾਂ ਨੂੰ ਮੌਕੇ ‘ਤੇ ਹੀ ਘੇਰ ਲਿਆ। ਗੁੱਸੇ ਵਿੱਚ ਆਏ ਸਮਰਥਕਾਂ ਨੇ ਉਨ੍ਹਾਂ ਨੌਜਵਾਨਾਂ ਦੀ ਖਾਸੀ ਭੁਗਤ ਸੁਆਰੀ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਹੰਗਾਮੇ ਅਤੇ ਕੁੱਟਮਾਰ ਕਾਰਨ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਕਾਫੀ ਦੇਰ ਤੱਕ ਅਫਰਾ-ਤਫਰੀ ਦਾ ਮਾਹੌਲ ਬਣਿਆ ਰਿਹਾ ਅਤੇ ਪੁਲੀਸ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ।