US Iran Agreement ’ਤੇ 19 ਨੂੰ ਸਵਿਟਜ਼ਰਲੈਂਡ ’ਚ ਹੋਣਗੇ ਦਸਤਖਤ
ਅਮਰੀਕਾ ਅਤੇ ਇਰਾਨ ਵਿਚਾਲੇ ਹੋਣ ਵਾਲੇ ਸਮਝੌਤੇ ’ਤੇ ਦਸਤਖਤ ਕਰਨ ਲਈ ਵਿਸ਼ੇਸ਼ ਸਮਾਗਮ ਸ਼ੁੱਕਰਵਾਰ ਨੂੰ ਸਵਿਟਜ਼ਰਲੈਂਡ ਦੇ ਲੂਜ਼ਰਨ ਸ਼ਹਿਰ ਨੇੜੇ ਸਥਿਤ ਬੁਰਗਨਸਟਾਕ ਰਿਜ਼ੋਰਟ ਵਿੱਚ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰਾਲੇ ਨੇ ਅੱਜ ਦਿੱਤੀ। ਮੰਤਰਾਲੇ ਦੇ ਅਧਿਕਾਰੀਆਂ ਅਨੁਸਾਰ ਇਸ ਸਮਾਰੋਹ ਲਈ ਬੁਰਗਨਸਟਾਕ ਰਿਜ਼ੋਰਟ ਨੂੰ ਪਾਕਿਸਤਾਨ ਅਤੇ ਕਤਰ ਦੇ ਸਾਲਸਾਂ ਨੇ ਸੁਝਾਇਆ ਸੀ। ਇਸ ਪ੍ਰਸਤਾਵ ਨੂੰ ਅਮਰੀਕਾ ਅਤੇ ਇਰਾਨ ਵੱਲੋਂ ਵੀ ਮਨਜ਼ੂਰੀ ਦਿੱਤੀ ਗਈ।
ਸਵਿਸ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਇਸ ਸੰਭਾਵਿਤ ਸਮਝੌਤੇ ਨੂੰ ਲੈ ਕੇ ਪਾਕਿਸਤਾਨ, ਕਤਰ, ਅਮਰੀਕਾ ਅਤੇ ਇਰਾਨ ਨਾਲ ਲਗਾਤਾਰ ਸੰਪਰਕ ਵਿੱਚ ਰਿਹਾ ਹੈ। ਇਹ ਦਸਤਖਤ ਉਸ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮਓਯੂ) ‘ਤੇ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਬਾਰੇ ਅਮਰੀਕੀ ਅਤੇ ਇਰਾਨੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਦੇ ਅੰਤ ਵਿੱਚ ਐਲਾਨ ਕੀਤਾ ਸੀ।
ਜੇਕਰ ਇਹ ਸਮਝੌਤਾ ਅਮਲ ਵਿਚ ਆ ਜਾਂਦਾ ਹੈ ਤਾਂ ਇਸ ਨੂੰ ਅਮਰੀਕਾ ਅਤੇ ਇਰਾਨ ਦੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾਵੇਗਾ। ਦੋਵੇਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਕਈ ਮੁੱਦਿਆਂ ਨੂੰ ਸੁਲਝਾਉਣ ਲਈ ਇਹ ਸਮਝੌਤਾ ਅਹਿਮ ਭੂਮਿਕਾ ਨਿਭਾ ਸਕਦਾ ਹੈ।